
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਲੈ ਕੇ ਪੇਚ ਫਸਦਾ ਨਜ਼ਰ ਆ ਰਿਹਾ ਹੈ। ਪੰਜਾਬ ਤੇ ਹਰਿਆਣਾ ਸਰਕਾਰਾਂ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਹਿਮਤੀ ਪ੍ਰਗਟਾਈ ਹੈ। ਇਸ ਸਬੰਧੀ ਉਹ ਪਹਿਲਾਂ ਹੀ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਚੁੱਕੇ ਹਨ। ਹਾਲਾਂਕਿ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਇਸ ਵਿੱਚ ਪੰਚਕੂਲਾ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਇਸ ਵਿੱਚ ਸਿਰਫ਼ ਮੁਹਾਲੀ ਨੂੰ ਸ਼ਾਮਲ ਕਰਨ ਦੀ ਗੱਲ ਕਰ ਰਿਹਾ ਹੈ। ਪੰਜਾਬ ਦੀ ‘ਆਪ’ ਸਰਕਾਰ ਇਸ ਮੁੱਦੇ ‘ਤੇ ਖੁੱਲ੍ਹ ਕੇ ਕੁਝ ਵੀ ਕਹਿਣ ਤੋਂ ਟਾਲਾ ਵੱਟ ਰਹੀ ਹੈ। ਇਸ ਦੇ ਮੱਦੇਨਜ਼ਰ ਅਕਾਲੀ ਦਲ ਨੇ ਵੀ ਆਮ ਆਦਮੀ ਪਾਰਟੀ (ਆਪ) ਸਰਕਾਰ ਤੋਂ ਜਵਾਬ ਮੰਗਿਆ ਹੈ।
ਹਾਲਾਂਕਿ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਇਸ ਵਿੱਚ ਪੰਚਕੂਲਾ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਇਸ ਵਿੱਚ ਸਿਰਫ਼ ਮੁਹਾਲੀ ਨੂੰ ਸ਼ਾਮਲ ਕਰਨ ਦੀ ਗੱਲ ਕਰ ਰਿਹਾ ਹੈ। ਪੰਜਾਬ ਦੀ ‘ਆਪ’ ਸਰਕਾਰ ਇਸ ਮੁੱਦੇ ‘ਤੇ ਖੁੱਲ੍ਹ ਕੇ ਕੁਝ ਵੀ ਕਹਿਣ ਤੋਂ ਟਾਲਾ ਵੱਟ ਰਹੀ ਹੈ।