
ਚੰਡੀਗੜ੍ਹ-ਜੇ ਐਸ ਮਾਨ
ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਪੰਜਾਬ ਤੇ ਹਰਿਆਣਾ ਵਿਚਕਾਰ ਸਹਿਮਤੀ ਬਣ ਗਈ ਹੈ। ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।
ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ। ਸੀਐਮ ਮਾਨ ਨੇ ਟਵਿੱਟ ਕੀਤਾ ਕਿ ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ। ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ਼੍ਰੀ ਦੁਸ਼ੰਤ ਚੌਟਾਲਾ ਨਾਲ ਮੀਟਿੰਗ ਹੋਈ ਹੈ।ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪੁਜਿਆ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਨੂੰ ਮਿਲ ਬੈਠ ਕੇ ਏਅਰਪੋਰਟ ਦੇ ਨਾਂ ‘ਤੇ ਸਹਿਮਤੀ ਬਣਾਉਣ ਲਈ ਕਿਹਾ ਸੀ।