Punjab

ਚੰਡੀਗੜ੍ਹ ‘ਚ 2 ਕਲੱਬਾਂ ਦੇ ਬਾਹਰ ਬੰਬ ਧਮਾਕੇ, ਸ਼ੀਸ਼ੇ ਟੁੱਟ, ਮੱਚਿਆ ਹੜ੍ਹਕਮ

Bomb blasts outside 2 clubs in Chandigarh, windows broken, chaos ensues

 ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਬੰਬ ਬਲਾਸਟ ਹੋਏ ਹਨ, ਪਰ ਪੁਲਿਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਧਮਾਕਿਆਂ ਤੋਂ ਬਾਅਦ ਐਸਐਸਪੀ ਸਮੇਤ ਕਈ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

ਇਨ੍ਹਾਂ ਧਮਾਕਿਆਂ ਤੋਂ ਬਾਅਦ ਦੋਵੇਂ ਕਲੱਬਾਂ ਦੇ ਸ਼ੀਸ਼ੇ ਟੁੱਟ ਗਏ, ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਵਿਸਫੋਟਕ ਸੁੱਟਣ ਵਾਲੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ। ਘਟਨਾ ਸਵੇਰ ਕਰੀਬ 4 ਵਜੇ ਦੀ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ 2 ਬਾਈਕ ਸਵਾਰਾਂ ਨੇ ਕਲੱਬਾਂ ਬਾਹਰ ਦੇਸੀ ਬੰਬ ਸੁੱਟੇ। ਇਸ ਨਾਲ ਕਲੱਬਾਂ ਦੇ ਸ਼ੀਸ਼ੇ ਟੁੱਟ ਗਏ। ਮੌਕੇ ‘ਤੇ ਚੰਡੀਗੜ੍ਹ ਪੁਲਿਸ ਦੀ ਫੌਰੈਂਸਿਕ ਟੀਮ ਵੀ ਪਹੁੰਚ ਗਈ। ਪੁਲਿਸ ਨੇ ਵਾਰਦਾਤ ਵਾਲੀ ਜਗ੍ਹਾਂ ਤੋਂ ਸੈਂਪਲ ਲੈ ਲਏ ਹਨ ਤੇ ਅੱਗੇ ਦੀ ਜਾਂਚ ਕਰ ਰਹੀ ਹੈ।

Back to top button