
ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਸ਼ਹਿਰ ‘ਚ ਇੱਕ ਨਿੱਜੀ ਬੱਸ ਦੇ ਪਲਟ ਜਾਣ ਕਾਰਨ 16 ਸੈਲਾਨੀ ਜ਼ਖ਼ਮੀ ਹੋ ਗਏ।
ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਬੱਸ ਚੰਡੀਗੜ੍ਹ ਤੋਂ ਮਨਾਲੀ ਜਾ ਰਹੀ ਸੀ।
ਇਹ ਹਾਦਸਾ ਕਰੀਬ ਸਵੇਰੇ 2 ਵਜੇ ਵਾਪਰਿਆ। ਬਿਲਾਸਪੁਰ ਦੇ ਡਿਪਟੀ ਕਮਿਸ਼ਨਰ ਪੰਕਜ ਰਾਏ ਨੇ ਦੱਸਿਆ ਕਿ ਇਸ ਹਾਦੇਸੇ ਵਿਚ 16 ਲੋਕ ਜ਼ਖਮੀ ਹੋ ਗਏ। ਜਿਹਨਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਕ ਮੋੜ ‘ਤੇ ਬੱਸ ਡਰਾਈਵਰ ਵਾਹਨ ‘ਤੇ ਕਾਬੂ ਨਹੀਂ ਰੱਖ ਸਕਿਆ ਅਤੇ ਬੱਸ ਪਲਟ ਗਈ। ਉਨ੍ਹਾਂ ਦੱਸਿਆ ਕਿ ਡਰਾਈਵਰ ਖਿਲਾਫ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕਰ ਲਿਆ