ਸਤਲੁਜ ਯਮੁਨਾ ਲਿੰਕ ਨਹਿਰ (SYL Canal) ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਚੰਡੀਗੜ੍ਹ ‘ਚ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਸੜਕ ‘ਤੇ ਬੈਰੀਕੇਡ ਲਗਾਏ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨਾਂ ਦੇ ਚੁਣੌਤੀ ਕਬੂਲ ਕਰਦੇ ਹੋਏ ਬਹਿਸ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਜਦੋਂ ਉਨ੍ਹਾਂ ਨੇ ਕਬੂਲ ਕਰ ਲਈ ਹੈ ਤਾਂ ਚੰਡੀਗੜ੍ਹ ਪੁਲਿਸ ਨੂੰ ਅਕਾਲੀ ਆਗੂਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਸੁਖਬੀਰ ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਦੇ ਇਕ ਡੀਐਸਪੀ ਨੇ ਸਪਸ਼ਟ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀਆਂ ਨੂੰ ਰੋਕਣ ਦੇ ਹੁਕਮ ਦਿੱਤੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਵਕੀਲ ਤੋਂ ਜਾਣਬੁੱਝ ਕੇ ਗਲਤ ਬਿਆਨਬਾਜ਼ੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ‘ਤੇ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੜ੍ਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਬਣਾ ਦਿੱਤੇ ਗਏ ਹਨ ਕਿ ਅਗਲੇ ਸਾਲਾਂ ‘ਚ ਮੁਲਾਜ਼ਮਾਂ ਨੂੰ ਤਨਖਾਹ ਦੇਣੀ ਵੀ ਔਖੀ ਹੋ ਜਾਵੇਗੀ। ਭਗਵੰਤ ਮਾਨ ਪੰਜਾਬ ਦੀ ਜਨਤਾ ਪੁੱਛਣਾ ਚਾਹੁੰਦੀ ਹੈ ਕਿ ਅੱਜ ਨਸ਼ੇ ਜ਼ਿਆਦਾ ਹੋ ਗਏ…ਘਰ-ਘਰ ਡਿਲੀਵਰੀ ਸ਼ੁਰੂ ਕਰ ਦਿੱਤੀ। ਸੁਖਬੀਰ ਬਾਦਲ ਦਾ ਦੋਸ਼ ਲਾਇਆ ਕਿ ‘ਆਪ’ ਵਿਧਾਇਕਾਂ ਨੇ ਨਸ਼ਾ ਤਸਕਰਾਂ ਨਾਲ ਮਹੀਨਾ ਬੰਨ੍ਹ ਲਿਆ ਹੈ ਜਿਸ ਕਰਕੇ ਨਸ਼ਿਆਂ ਦਾ ਪਸਾਰ ਵਧਿਆ ਹੈ।
ਉਨ੍ਹਾਂ ਕਿਹਾ ਕਿ ਸ਼ਰਾਬ ਦੇ ਠੇਕਿਆਂ ‘ਤੇ ਚਿੱਟਾ ਵਿਕ ਰਿਹਾ ਹੈ। ਕੇਂਦਰ ਦੀ ਇੱਕ ਏਜੰਸੀ ਨੇ ਛਾਪੇਮਾਰੀ ਕਰਕੇ ਠੇਕਿਆਂ ਦੇ ਚਿੱਟਾ ਵਿਕਣ ‘ਤੇ ਤੱਥ ਪਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਬਹੁਤ ਵਿਗੜ ਗਈ ਹੈ। ਗੈਂਗਸਟਰ ਜੇਲ੍ਹਾਂ ‘ਚੋਂ ਫਿਰੌਤੀਆਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਾਨੂੰਨ ਵਿਵਸਥਾ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ‘ਚ ਵੀ ਫੇਲ੍ਹ ਸਾਬਿਤ ਹੋਏ ਹਨ।
ਸੁਖਬੀਰ ਨੇ ਕਿਹਾ ਕਿ ਤਰਨਤਾਰਨ ਦੇ ਐਸਐਸਪੀ ਨੇ ਨਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ ਇਕ ਵਿਧਾਇਕ ਦੇ ਰਿਸ਼ਤੇਦਾਰ ਨੂੰ ਕਿਹਾ ਸੀ ਫੜਿਆ ਤੇ ਇਸ ਦਰਜ ਕਰ ਦਿੱਤਾ ਪਰ ਉਲਟਾ ਮੁੱਖ ਮੰਤਰੀ ਨੇ ਉਕਤ ਐਸਐਸਪੀ ਦੀ ਹੀ ਬਦਲੀ ਕਰ ਦਿੱਤੀ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਸਰਕਾਰ ਮਾਈਨਿੰਗ ਮਾਫੀਆ ਨਾਲ ਮਿਲੀ ਹੋਈ ਹੈ।।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਦਾਅਵਾ ਕੀਤਾ ਸੀ ਕਿ ਸਰਕਾਰ ਪਿੰਡਾਂ ਵਿੱਚੋਂ ਚਲੇਗੀ ਪਰ ਅੱਜ ਪਿੰਡ ਦੇ ਲੋਕਾਂ ਨੂੰ ਮਿਲਣ ਤੋਂ ਹੀ ਮੁੱਖ ਮੰਤਰੀ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਨਾਂ ‘ਤੇ ਦੂਜੇ ਆਗੂਆਂ ਨੂੰ ਨਿੰਦਣ ਵਾਲੇ ਅੱਜ ਖੁਦ ਸਕਿਉਰਟੀ ਲਈ ਫਿਰਦੇ ਹਨ। ਪੰਜਾਬ ਪੁਲਿਸ ਦੇ ਭਾਰੀ ਗਿਣਤੀ ‘ਚ ਜਵਾਨ ਕੇਜਰੀਵਾਲ ਅਤੇ ਰਾਘਵ ਚੱਢਾ ਦੀ ਸੁਰੱਖਿਆ ਲਈ ਲਗਾਏ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦਾ ਸਰਕਾਰੀ ਖਜ਼ਾਨਾ ਕੇਜਰੀਵਾਲ ਲਈ ਲੁਟਾ ਰਹੇ ਹਨ।