ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਜਥੇਦਾਰ ਅਵਤਾਰ ਸਿੰਘ ਹਿੱਤ ਹੁਣ ਸਾਡੇ ਵਿੱਚ ਨਹੀਂ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਵਤਾਰ ਸਿੰਘ ਹਿੱਤ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਸੁਖਬੀਰ ਬਾਦਲ ਨੇ ਟਵੀਟ ਕੀਤਾ ਕਿ “ਸੀਨੀਅਰ ਅਕਾਲੀ ਆਗੂ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਅਕਾਲੀ ਦਲ ਦੀ ਤਰਫੋਂ ਮੈਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ।