
ਇਸ ਸਾਲ ਵੀ ਸੰਗਤਾਂ ਬਹੁਤ ਹੀ ਸ਼ਰਧਾ ਦੇ ਨਾਲ ਉਡੀਕ ਰਹੀਆਂ ਹਨ ਕਦੋਂ ਹੇਮਕੁੰਟ ਯਾਤਰਾ ਸ਼ੁਰੂ ਹੋਵੇਗੀ ਅਤੇ ਕਦੋਂ ਉਹ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਸਕਣਗੇ। ਮਿਲੀ ਜਾਣਕਾਰੀ ਅਨੁਸਾਰ ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ (Gurudwara Hemkund Sahib) ਦੀ ਸਾਲਾਨਾ ਯਾਤਰਾ ਦੀ ਆਰੰਭਤਾ ਵਾਸਤੇ ਭਾਰਤੀ ਫੌਜ (Indian army) ਦੇ ਜਵਾਨਾਂ ਵੱਲੋਂ ਰਸਤੇ ਤਿਆਰ ਕਰਨ ਦੀ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਸੇਵਾ ਤਹਿਤ ਅੱਜ ਅਰਦਾਸ ਮਗਰੋਂ ਗੁਰਦੁਆਰੇ ਦੇ ਕਪਾਟ ਖੋਲ੍ਹੇ ਗਏ ਹਨ। ਗੁਰਦੁਆਰਾ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ 12 ਤੋਂ 15 ਫੁੱਟ ਬਰਫ ਹੈ ਅਤੇ ਸਰੋਵਰ ਜੰਮਿਆ ਹੋਇਆ ਹੈ।