
ਜਥੇਦਾਰ ਵਡਾਲਾ ਅਤੇ ਪਵਨ ਟੀਨੂੰ ਦੇ ਸ਼ੋ੍ਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਬਣਨ ਤੇ ਜਲੰਧਰ ਵਾਸੀਆਂ ‘ਚ ਖੁਸ਼ੀ ਦੀ ਲਹਿਰ
ਜਲੰਧਰ / ਚਾਹਲ
ਜਲੰਧਰ ਚ ਸ਼ੋ੍ਮਣੀ ਅਕਾਲੀ ਦਲ ਹਲਕਾ ਨਕੋਦਰ ਤੋਂ ਵਿਧਾਇਕ ਰਹੇ ‘ਤੇ ਸ਼ੋ੍ਮਣੀ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸ਼ੋ੍ਮਣੀ ਅਕਾਲੀ ਦਲ ਹਲਕਾ ਆਦਮਪੁਰ ਤੋਂ 2 ਵਾਰ ਵਿਧਾਇਕ ਰਹੇ ਸ਼ੋ੍ਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਪਵਨ ਕੁਮਾਰ ਟੀਨੂੰ ਨੂੰ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਵਲੋਂ ਸ਼ੋ੍ਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇਸ ਸਮੇ ਕੋਰ ਕਮੇਟੀ ਮੈਬਰ ਬਣਨ ‘ਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਪਵਨ ਕੁਮਾਰ ਟੀਨੂੰ ਨੇ ‘ਜ਼ੀ ਇੰਡੀਆ ਨਿਊਜ਼ ‘ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ ਅਤੇ ਪਾਰਟੀ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਇਸ ਮੌਕੇ ਹਲਕਾ ਨਕੋਦਰ ਅਤੇ ਹਲਕਾ ਆਦਮਪੁਰ ਪਿੰਡਾਂ ਦੇ ਸਰਪੰਚਾਂ , ਪੰਚਾਂ ਅਤੇ ਨੇਤਾਵਾਂ ਵਲੋਂ ਦੋਨੋਂ ਨੇਤਾਵਾਂ ਨੂੰ ਵਧਾਈਆਂ ਦਿਤੀਆਂ ਜਾ ਰਹੀਆਂ ਹਨ