PoliticsPunjab

ਸ਼੍ਰੀ ਅਕਾਲ ਤਖਤ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਕੱਢਣ ਦਾ ਹੁਕਮਾਂ ਪਿੱਛੋਂ ਵਲਟੋਹਾ ਨੇ ਛੱਡਿਆ ਅਕਾਲੀ ਦਲ

After the orders of Jathedar Shri Akal Takht Sahib, Virsa Singh Valtoha left the Akali Dal

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਕੱਢਣ ਦਾ ਹੁਕਮ ਦਿੱਤਾ ਹੈ।

ਇਹ ਹੁਕਮ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤਾ ਗਿਆ ਹੈ।

ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਪ੍ਰਧਾਨ 24 ਘੰਟਿਆਂ ਦੇ ਅੰਦਰ ਵਲਟੋਹਾ ਖਿਲਾਫ਼ ਕਾਰਵਾਈ ਕਰਨ।

 

ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਹੈ। ਉਨ੍ਹਾਂ ਖੁਦ ਇਸ ਬਾਰੇ ਐਲਾਨ ਕੀਤਾ ਹੈ। ਦੱਸ ਦਈਏ ਕਿ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਅਕਤੂਬਰ ਨੂੰ ਤਲਬ ਕੀਤਾ ਗਿਆ ਸੀ।

ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਉਤੇ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਗਾਏ ਸਨ। ਇਸ ਤੋਂ ਬਾਅਦ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਅਕਤੂਬਰ ਨੂੰ ਤਲਬ ਕੀਤਾ ਗਿਆ ਸੀ। ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ।

ਉਨ੍ਹਾਂ ਨੇ ਫੇਸਬੁਕ ਉਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਹੈ, ‘‘ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਹਮਣੇ ਹੋਈ ਮੇਰੀ ਪੇਸ਼ੀ ਤੋਂ ਬਾਅਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ, ਉਸ ਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ। ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ ‘ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ। ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦੇਂਦੀ ਹੈ।’’

‘‘ਮੇਰੀਆਂ ਰਗਾਂ ‘ਚ ਅਕਾਲੀ ਖੂਨ ਵਗਦਾ ਹੈ ਤੇ ਹਮੇਸ਼ਾਂ ਵਗਦਾ ਰਹੇਗਾ। ਮੈਨੂੰ ਸਿੰਘ ਸਾਹਿਬਾਨ ਦਾ ਆਦੇਸ਼ ਇੱਕ ਨਿਮਾਣੇ ਸਿੱਖ ਦੇ ਤੌਰ ‘ਤੇ ਰੂਹ ਤੋਂ ਪ੍ਰਵਾਨ ਹੈ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾਂ ਸੰਗਤ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਹੀ ਜਾਂਦਾ ਰਿਹਾ ਹੈ। ਮੇਰੀ ਜ਼ਿੰਦਗੀ ਵਿੱਚ ਇੱਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਨ ਲਈ ਸ਼ਾਇਦ ਸਿੱਖ ਰਾਜਨੀਤੀ ਵਿੱਚ ਇਹ ਪਹਿਲਾ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਆਦੇਸ਼ ਆਇਆ ਹੈ। ਅੱਜ ਅਕਾਲੀ ਵਿਰੋਧੀ ਸ਼ਕਤੀਆਂ ਜਰੂਰ ਖੁਸ਼ ਹੋਣਗੀਆਂ। ਹਾਂ, ਗਿਆਨੀ ਹਰਪ੍ਰੀਤ ਹੋਰਾਂ ਨੇ ਅਜਿਹਾ ਆਦੇਸ਼ ਕਰਵਾਕੇ ਅਕਾਲੀ ਸਫਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਜਰੂਰ ਕੋਸ਼ਿਸ਼ ਕੀਤੀ ਹੈ। ਪਰ ਤਖਤਾਂ ਤੋਂ ਸਿੱਖਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਦਮ ਨਹੀਂ ਚੁੱਕੇ ਜਾਂਦੇ ਸਗੋਂ ਸਿੱਖੀ ਨਾਲ ਜੋੜਣ ਤੇ ਅਕਾਲੀ ਸੋਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਰਹੇ ਹਨ।’’

‘‘ਮੈਂ ਤਾਂ ਅੱਜ ਆਪਣਾ ਪੱਖ ਨਿਮਰਤਾ ਨਾਲ ਸਿੰਘ ਸਾਹਿਬਾਨ ਅੱਗੇ ਰੱਖਿਆ ਸੀ। ਜਿਸ ਦੀ ਸਾਰੀ ਵੀਡੀਓਗ੍ਰਾਫੀ ਕੀਤੀ ਗਈ ਸੀ। ਮੈਨੂੰ ਸਿੰਘ ਸਾਹਿਬਾਨ ਨੇ ਪੇਸ਼ੀ ਦੀ ਮੀਟਿੰਗ ਸ਼ੁਰੂ ਹੋਣ ਵੇਲੇ ਕਿਹਾ ਸੀ ਕਿ, ਤੁਹਾਡੀ ਸਾਰੀ ਸੁਣਵਾਈ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਜੋ ਬਾਅਦ ਵਿੱਚ ਮੀਡੀਆ ਨੂੰ ਜਾਰੀ ਕੀਤੀ ਜਾਵੇਗੀ। ਮੇਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਹੈ ਕਿ ਉਹ ਵੀਡੀਓਗ੍ਰਾਫੀ ਦੀ ਵੀਡੀਓ ਮੀਡੀਆ ਨੂੰ ਜਨਤਕ ਕਰਨ ਦੀ ਕਿਰਪਾਲਤਾ ਕਰਨ। ਮੇਰੀ ਬੇਨਤੀ ਹੈ ਕਿ ਮੇਰੇ ਸਪਸ਼ਟੀਕਰਨ ਦੀ ਚਿੱਠੀ ਤੇ ਪੈਨਡਰਾਈਵ (pendrive) ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ BJP ਤੇ ਕੇਂਦਰ ਸਰਕਾਰ ਨਾਲ ਸਾਂਝ ਨੂੰ ਸਾਬਤ ਕਰਦੇ ਹੋਏ ਡਾਕੂਮੈਂਟਸ ਪੇਸ਼ ਕੀਤੇ ਗਏ ਸੀ ਉਹ ਵੀ ਜਨਤਕ ਕਰਨ ਦੀ ਕਿਰਪਾਲਤਾ ਕਰਨ।’’

ਜੇਕਰ ਕਿਸੇ ਕਾਰਨ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵੱਲੋਂ ਮੇਰੀ ਸਪੱਸ਼ਟੀਕਰਨ ਵਾਲੀ ਪੱਤ੍ਰਿਕਾ ਤੇ ਸਬੂਤਾਂ ਵਾਲੀ pendrive ਨਹੀਂ ਜਾਰੀ ਹੁੰਦੀ ਤਾਂ ਮੈਂ ਕੱਲ ਨੂੰ ਇਹ ਸਭ ਕੁੱਝ ਆਪ ਜਨਤਕ ਕਰਾਂਗਾ।

Back to top button