ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਮੀਦਵਾਰਾਂ ਨੂੰ ਸੰਦੇਸ਼ ਦਿੱਤਾ ਹੈ। ਉਹਨਾਂ ਨੇ ਸੰਦੇਸ਼ ਵਿੱਚ ਉਮੀਦਵਾਰਾਂ ਨੂੰ 4 ਜੂਨ ਨੂੰ ਹੋਣ ਵਾਲੀ ਗਿਣਤੀ ਤੋਂ ਬਾਅਦ ਜਿੱਤ ਦਾ ਜਸ਼ਨ ਨਾ ਮਨਾਉਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਇਸ ਅਪੀਲ ਦਾ ਕਾਰਨ 40 ਸਾਲ ਪਹਿਲਾਂ ਹੋਏ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲੇ ਦੀ ਬਰਸੀ ਹੈ। ਜੋ ਸਿੱਖ ਸੰਗਤਾਂ ਰੋਸ ਵਜੋਂ ਮਨਾਉਣਗੀਆਂ।
ਸ਼ੋਕ ਸੰਦੇਸ਼ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ- 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜੂਨ 1984 ਦੇ ਘੱਲੂਘਾਰਾ ਸ਼ਹੀਦੀ ਹਫ਼ਤੇ ਦੌਰਾਨ ਇਨ੍ਹਾਂ ਦਿਨਾਂ ਪ੍ਰਤੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਜੇਤੂ ਉਮੀਦਵਾਰਾਂ ਬਿਲਕੁਲ ਵੀ ਖੁਸ਼ੀ ਨਾ ਮਨਾਉਣ। ਉਹਨਾਂ ਨੇ ਕਿਹਾ ਉਮੀਦਵਾਰ ਗੁਰੂ ਘਰ ਮੱਥਾ ਟੇਕਣ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਜ਼ਰੂਰ ਕਰਨ।