PoliticsPunjabReligious

ਜਥੇਦਾਰ ਸ੍ਰੀ ਅਕਾਲ ਤਖਤ ਵਲੋਂ ਸੁਖਬੀਰ ਬਾਦਲ ਨੂੰ ਛੋਟ ਦੇਣ ਤੋਂ ਇਨਕਾਰ,ਕਿਹਾ ਤਨਖਾਹ ਲੱਗਾ ਕੇ ਪੂਰੀ ਕਰਨੀ ਜਰੂਰੀ

Jathedar Sri Akal Takht Sahib refuses to give exemption to Sukhbir Badal, decision after Diwali on salary

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੇ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਜ਼ਿਮਨੀ ਚੋਣਾਂ ਦੌਰਾਨ ਸਿਆਸੀ ਸਰਗਰਮੀਆਂ ‘ਚ ਵਿਚਰਣ ‘ਤੇ ਰੋਕ ਕਾਇਮ ਰਹੇਗੀ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੇ ਇੱਕ ਵਫ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪਹੁੰਚਿਆ ਸੀ।

ਜਥੇਦਾਰ ਗਿਆਨੀ ਰਘਬੀਰ ਸਿੰਘ ਆਪਣਾ ਫੈਸਲਾ ਸੁਣਾਉਂਦਿਆ ਕਿਹਾ ਕਿ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਸੱਤ ਮੈਂਬਰ ਵਫਦ ਆਇਆ ਸੀ। ਉਹਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਰਾਹਤ ਦੇਣ ਦੀ ਆਪਣੀ ਗੱਲ ਰੱਖੀ ਸੀ। ਜਥੇਦਾਰ ਨੇ ਕਿਹਾ ਕਿ ਤਨਖਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ। ਜਿਨ੍ਹੀ ਦੇਰ ਉਹ ਸ੍ਰੀ ਅਕਾਲ ਤਖਤ ਸਾਹਿਬ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਲੱਗੀ ਤਨਖਾਹ ਪੂਰੀ ਨਹੀਂ ਕਰ ਲੈਂਦੇ….ਉਸ ਵਕਤ ਤੱਕ ਉਹ ਤਨਖਾਹੀਆ ਹੀ ਰਹਿਣਗੇ।

ਉਨ੍ਹਾਂ ਕਿਹਾ ਕਿ ਤਨਖਾਹ ਲੱਗਾ ਕੇ ਪੂਰੀ ਕਰਨੀ ਜਰੂਰੀ ਹੈ। ਅਜੇ ਫੈਸਲਾ ਰਾਖਵਾਂ ਰੱਖਿਆ ਗਿਆ ਕੁਝ ਸਮੇਂ ਬਾਅਦ ਮੀਟਿੰਗ ਹੋਵੇਗੀ, ਪੰਜ ਸਿੰਘ ਸਾਹਿਬਾਨ ਮੀਟਿੰਗ ਵਿਚ ਵਿਚਾਰ ਕਰਕੇ ਅਗਲਾ ਫੈਸਲਾ ਲੈਣਗੇ। ਜੇਕਰ ਸਿੱਖ ਤਨਖਾਹੀਆ ਹੈ ਤਾਂ ਉਸ ਦੇ ਮੁਤਾਬਿਕ ਹੀ ਚਲਣਾ ਚਾਹੀਦਾ ਹੈ

Back to top button