
ਜਲੰਧਰ-ਅੰਮ੍ਰਿਤਸਰ ਕੌਮੀ ਸ਼ਾਹਰਾਹ ’ਤੇ ਪਿੰਡ ਦਿਆਲਪੁਰ ਬਰਾੜ ਹਸਪਤਾਲ ਨੇੜੇ ਐਕਟਿਵਾ ’ਤੇ ਜਾ ਰਹੇ ਪਤੀ-ਪਤਨੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਗੱਡੀ ਅੱਗੇ ਜਾ ਰਹੇ ਵਿਅਕਤੀ ‘ਤੇ ਪਲਟ ਗਈ, ਜਿਸ ਕਾਰਨ ਐਕਟਿਵਾ ਚਾਲਕ ਅਤੇ ਪੈਦਲ ਜਾ ਰਹੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਐਕਟਿਵਾ ਦੇ ਪਿੱਛੇ ਬੈਠੀ ਔਰਤ ਗੰਭੀਰ ਜ਼ਖਮੀ ਹੋ ਗਈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਪਹਿਲਾਂ ਜਲੰਧਰ ਦੇ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ। ਬਾਅਦ ਵਿੱਚ ਉਸ ਨੂੰ ਨਵਾਂਸ਼ਹਿਰ ਦੇ ਹਸਪਤਾਲ ਲਿਜਾਇਆ ਗਿਆ।