ਜਲੰਧਰ/ ਐਸ ਐਸ ਚਾਹਲ
ਜਲੰਧਰ ਲੋਕ ਸਭਾ ਸੀਟ ‘ਤੇ ਉਪ ਚੋਣ ਜਿੱਤਣ ਤੋਂ ਬਾਅਦ ਪਹਿਲੀ ਵਾਰ ਨੇਤਾ ਅਤੇ ਸੰਸਦ ਮੈਂਬਰ ਬਣੇ ਸੁਸ਼ੀਲ ਕੁਮਾਰ ਰਿੰਕੂ ਨੇ ਅੰਮ੍ਰਿਤਸਰ ਪਹੁੰਚ ਕੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸੁਸ਼ੀਲ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਵੀ ਗੁਰੂਘਰ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ।