JalandharPunjab

ਜਲੰਧਰ ‘ਚ ਕਰੋੜਾਂ ਦੀ ਹੈਰੋਇਨ ਸਣੇ 2 ਮੁਲਾਜ਼ਮ ਗ੍ਰਿਫਤਾਰ, ਦੇਖੋ ਵੀਡੀਓ

ਜਲੰਧਰ, ਐਚ ਐਸ ਚਾਵਲਾ।

ਸ੍ਰੀ ਕੁਲਦੀਪ ਸਿੰਘ ਚਾਹਲ, IPS, ਕਮਿਸ਼ਨਰ ਪੁਲਿਸ, ਜਲੰਧਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਜਸਕਿਰਨਜੀਤ ਸਿੰਘ ਤੇਜਾ, PPS, DCP-Investigation, ਦੀ ਯੋਗ ਅਗਵਾਈ ਅਤੇ ਸ੍ਰੀ ਕੰਵਲਪ੍ਰੀਤ ਸਿੰਘ, PPS, ADCP-Iny, ਸ਼੍ਰੀ ਨਿਰਮਲ ਸਿੰਘ.PPS, ACP-Central, ਸ਼੍ਰੀ ਪਰਮਜੀਤ ਸਿੰਘ, PPS ACT- Detective ਦੀ ਨਿਗਰਾਨੀ ਹੇਠ ਥਾਣੇਦਾਰ ਅਸ਼ੋਕ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ ਜਲੰਧਰ ਵਲੋਂ 02 ਨਸ਼ਾ ਤਸਕਰਾਂ ਨੂੰ ਸਵਿਫਟ ਡਿਜ਼ਾਇਰ ਕਾਰ ਨੰਬਰੀ PB02-BE-9163 ਸਮੇਤ ਕਾਬੂ ਕਰਕੇ ਇਹਨਾਂ ਪਾਸੋਂ 01 ਕਿਲੋ 100 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਮਿਤੀ 10/02/2023 ਨੂੰ ਥਾਣੇਦਾਰ ਅਸ਼ੋਕ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਬਾ-ਸਿਲਸਲਾ ਗਸਤ ਬਾ-ਚਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਲਧੇਵਾਲੀ ਯੂਨੀਵਰਸਿਟੀ ਤੋਂ ਜੰਡੂ ਸਿੰਘਾ ਰੋਡ, ਜਲੰਧਰ ਵਿਖੇ ਮੌਜੂਦ ਸੀ ਤਾਂ ਸੈਂਟਰਲ ਪੌਪ ਰੋਡ ਚੌਂਕ ਤੋਂ ਸੂਚੀ ਪਿੰਡ ਵਲੋਂ ਆ ਰਹੀ ਸਵਿਫਟ ਡਿਜ਼ਾਇਰ ਕਾਰ ਨੰਬਰੀ 1902-19-9163 ਰੰਗ ਚਿੱਟਾ ਨੂੰ ਸ਼ਕ ਦੀ ਇਹ ਪਰ ਰੋਕ ਕੇ ਇਸ ਵਿਚ ਸਵਾਰ ਤਰਸੇਮ ਸਿੰਘ ਮੱਲੀ ਉਰਫ ਸੋਮਾ ਪੁੱਤਰ ਸੁਖਰਾਜ ਸਿੰਘ ਵਾਸੀ ਸੁਹਰਾ, ਲੋਪੋਕੇ ਅਮ੍ਰਿਤਸਰ ਅਤੇ ਹਰਪਾਲ ਸਿੰਘ ਉਰਫ ਭਾਲੂ ਪੁੱਤਰ ਕਸ਼ਮੀਰ ਸਿੰਘ ਵਾਸੀ ਮਾਦੋਕੇ, ਲੋਪੋਕੇ ਜਿਲਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਸ੍ਰੀ ਨਿਰਮਲ ਸਿੰਘ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ, ਸੈਂਟਰਲ ਜਲੰਧਰ ਦੀ ਹਾਜਰੀ ਵਿਚ ਇਹਨਾਂ ਪਾਸੋਂ 01 ਕਿਲੋ 100 ਗ੍ਰਾਮ ਹੈਰੋਇਨ ਬ੍ਰਾਮਦ ਕਰਵਾ ਕੇ ਇਹਨਾਂ ਨੂੰ ਮੁਕਦਮਾ ਨੰ. 49 ਮਿਤੀ 10,02205 ਅਧ 21/61/85 ਐਨ.ਡੀ.ਪੀ.ਐਸ. ਐਕਟ ਥਾਣਾ ਰਾਮਾਮੰਡੀ ਜਲੰਧਰ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ।

ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਇਹਨਾਂ ਦਾ ਰਿਮਾਂਡ ਹਾਸਲ ਕਰਨ ਉਪਰੰਤ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ, ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published.

Back to top button