
ਜਲੰਧਰ : ਐਸ ਐਸ ਚਾਹਲ
ਪਿਛਲੇ ਕਾਫੀ ਸਮੇਂ ਤੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਮਲਜੀਤ ਭਾਟੀਆ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ, ਨੇ ਅੱਜ ਆਪਣੇ ਕਰੀਬ 48 ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡਣ ਦਾ ਐਲਾਨ ਕਰ ਦਿੱਤਾ। ਕਮਲਜੀਤ ਭਾਟੀਆ ਤੇ ਉਨ੍ਹਾਂ ਦੀ ਪਤਨੀ ਮੌਜੂਦਾ ਕੌਂਸਲਰ ਜਸਪਾਲ ਕੌਰ ਭਾਟੀਆ ਤੇ ਉਨ੍ਹਾਂ ਦੇ ਹਮਾਇਤੀਆਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਅਸਤੀਫ਼ੇ ਭੇਜ ਦਿੱਤੇ ਹਨ।
ਪ੍ਰੈੱਸ ਕਲੱਬ ਵਿਚ ਗੱਲਬਾਤ ਕਰਦਿਆਂ ਕਮਲਜੀਤ ਭਾਟੀਆ ਨੇ ਕਿਹਾ ਕਿ ਉਹ ਪਿਛਲੇ 36 ਸਾਲ ਤੋਂ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਆ ਰਹੇ ਸਨ ਪਰ ਅਕਾਲੀ ਦਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਦੀ ਹਰ ਕੁਰਬਾਨੀ ਨੂੰ ਅਣਗੌਲਿਆ ਕੀਤਾ ਹੈ।