
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੇ ਪੁਰਾਣੇ ਰਹੇ ਜਲੰਧਰ ਤੋਂ ਸਾਥੀ ਸਰਦਾਰ ਗੁਰਚਰਨ ਸਿੰਘ ਚੰਨੀ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਹੈ। ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਸਮਰਥਕ ਵੀ ਪਾਰਟੀ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਗੁਰਚਰਨ ਸਿੰਘ ਚੰਨੀ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਉਨ੍ਹਾਂ ਦੀ ਅਕਾਲੀ_ਦਲ ਹੋਰ ਮਜ਼ਬੂਤ ਹੋਵੇਗਾ। ਮੈਂ ਚੰਨੀ ਸਾਹਬ ਨੂੰ ਭਰੋਸਾ ਦਿਵਾਉਂਦਾ ਹਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਵਿੱਚ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ।