ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਮ ਉਤੇ ਰੱਖਣ ਦਾ ਮੁੱਦਾ ਚੁੱਕਾਂਗਾ : ਡਾ. ਸੁੱਖੀ
ਜਲੰਧਰ, ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਨੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਮ ਉਤੇ ਰੱਖਣ ਦਾ ਮੁੱਦਾ ਸੰਸਦ ਵਿਚ ਚੁਕਾਂਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਆਪਣੇ ਰਹਿਬਰਾਂ ਦੀ ਸੋਚ ਉੱਤੇ ਪਹਿਰਾ ਦੇਣ ਵਾਲੀਆਂ ਪਾਰਟੀਆਂ ਹਨ। ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਅਨੁਯਾਈਆਂ ਦੀਆਂ ਲਮੇਂ ਸਮੇਂ ਤੋਂ ਭਾਵਨਾਵਾਂ ਸਨ ਕਿ ਦੋਆਬਾ ਖਿੱਤੇ ਦੀ ਬਹੁਗਿਣਤੀ ਅਬਾਦੀ ਰਵਿਦਾਸੀਆ ਸਮਾਜ ਨਾਲ ਸਬੰਧਿਤ ਹੈ, ਇਸ ਲਈ ਆਦਮਪੁਰ ਏਅਰਪੋਰਟ ਦਾ ਨਾਮ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਉਤੇ ਰੱਖਿਆ ਜਾਵੇ, ਇਸ ਲਈ ਇਨ੍ਹਾਂ ਭਾਵਨਾਵਾਂ ਦੀ ਕਦਰ ਕਰਦਿਆਂ ਇਸ ਮੁੱਦੇ ਨੂੰ ਸੰਸਦ ਵਿਚ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਚੁੱਕਾਂਗਾ।