Jalandhar

ਜਲੰਧਰ ‘ਚ ‘ਆਪ’ MLA ਦੇ ਬੇਟੇ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ

AAP MLA ਦੇ ਬੇਟੇ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਬੇਟੇ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਮਾਨ ਦੇ ਪੁੱਤਰ ਅਮਨਦੀਪ ਸਿੰਘ ਨੂੰ ਗੈਂਗਸਟਰਾਂ ਵੱਲੋਂ ਮੈਸੇਜ ਅਤੇ ਕਾਲਾਂ ਰਾਹੀਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿੱਚ ਥਾਣਾ ਨਕੋਦਰ ਦੀ ਪੁਲੀਸ ਨੇ ਇੱਕ ਅਣਪਛਾਤੇ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

10 ਮਈ ਨੂੰ ਵਿਧਾਇਕ ਇੰਦਰਜੀਤ ਕੌਰ ਦੇ ਪੁੱਤਰ ਅਮਨਦੀਪ ਸਿੰਘ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਨ੍ਹਾਂ ਦੇ ਮੋਬਾਈਲ ‘ਤੇ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ। ਵਿਧਾਇਕ ਦੇ ਬੇਟੇ ਨੇ ਧਮਕੀ ਦੇਣ ਵਾਲੇ ਤੋਂ ਉਸ ਦਾ ਪਤਾ ਵੀ ਪੁੱਛਿਆ ਪਰ ਉਸ ਨੇ ਗਲਤ ਭਾਸ਼ਾ ਵਰਤ ਕੇ ਗੱਲ ਬੰਦ ਕਰ ਦਿੱਤੀ। ਇਸ ਦੌਰਾਨ ਉਸ ਨੂੰ ਕਿਸੇ ਹੋਰ ਨੰਬਰ ਤੋਂ ਮਿਸ ਕਾਲਾਂ ਆਉਣੀਆਂ ਸ਼ੁਰੂ ਹੋ ਗਈਆਂ। ਜਦੋਂ ਪੁਲਿਸ ਨਾਲ ਸੰਪਰਕ ਕੀਤਾ ਗਿਆ ਤਾਂ ਉਹ ਨੰਬਰ ਉਪਲਬਧ ਨਹੀਂ ਹੋਣ ਦੀ ਗੱਲ ਆਖਦਾ ਰਿਹਾ।

ਅਮਨਦੀਪ ਸਿੰਘ ਨੇ ਜਲੰਧਰ ਦੇਹਾਤ ਦੇ ਐਸਐਸਪੀ ਮੁਖਵਿੰਦਰ ਭੁੱਲਰ ਨੂੰ ਸ਼ਿਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਨੇ ਇਸ ਮਾਮਲੇ ‘ਚ ਅਣਪਛਾਤੇ ਗੈਂਗਸਟਰਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਐਸਐਸਪੀ ਮੁਖਵਿੰਦਰ ਸਿੰਘ ਨੇ ਸ਼ਿਕਾਇਤ ਮਿਲਦੇ ਹੀ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਥਾਣਾ ਸਦਰ ਨਕੋਦਰ ਵਿਖੇ ਧਾਰਾ 384, 506 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published.

Back to top button