Punjab
ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ, 9 ਲੋਕਾਂ ਦੀ ਮੌਤ; 3 ਜ਼ਖਮੀ
Massive explosion in firecracker factory, 9 people died;

ਤਾਮਿਲਨਾਡੂ ਦੇ ਵਿਰੁਧੁਨਗਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ ਹੈ। ਇਸ ਧਮਾਕੇ ‘ਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖ਼ਮੀ ਹੋ ਗਏ।ਪੁਲਿਸ ਨੇ ਦੱਸਿਆ ਕਿ ਧਮਾਕਾ ਸ਼ਨੀਵਾਰ ਨੂੰ ਵਿਰੂਧੁਨਗਰ ਜ਼ਿਲੇ ‘ਚ ਹੋਇਆ। ਮੁੱਢਲੀ ਜਾਂਚ ਦਾ ਹਵਾਲਾ ਦਿੰਦੇ ਹੋਏ ਪੁਲਿਸ ਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਔਰਤਾਂ ਵੀ ਸ਼ਾਮਲ ਹਨ ਅਤੇ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਹ ਘਟਨਾ ਵੇਮਬਕੋਟਈ ਥਾਣਾ ਖੇਤਰ ਦੇ ਅਧੀਨ ਹੋਈ ਹੈ।