ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਕਿਸਾਨਾਂ ਨੇ ਵੀ ਅਣਮਿੱਥੇ ਸਮੇਂ ਲਈ ਰੇਲ ਮਾਰਗ ਜਾਮ ਕਰ ਦਿੱਤਾ ਹੈ। ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਲੁਧਿਆਣਾ ਵੱਲ ਜਾਂਦੇ ਸਮੇਂ ਪੀਏਪੀ ਚੌਕ ਤੋਂ ਕੁਝ ਦੂਰੀ ’ਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਹੈ।
ਰੇਲਵੇ ਟ੍ਰੈਕ ਬੰਦ ਹੁੰਦੇ ਹੀ ਸ਼ਤਾਬਦੀ ਐਕਸਪ੍ਰੈਸ ਨੂੰ ਕਪੂਰਥਲਾ ਦੇ ਫਗਵਾੜਾ ਵਿਖੇ ਰੋਕ ਦਿੱਤਾ ਗਿਆ। ਇਹ ਪ੍ਰਦਰਸ਼ਨ ਜਲੰਧਰ ਕੈਂਟ ਸਟੇਸ਼ਨ ਨੇੜੇ ਹੋ ਰਿਹਾ ਹੈ। ਇਸ ਲਈ ਆਮਰਪਾਲੀ ਐਕਸਪ੍ਰੈੱਸ ਨੂੰ ਜਲੰਧਰ ਸਿਟੀ ਸਟੇਸ਼ਨ ‘ਤੇ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਇਸ ਨੂੰ ਲੋਹੀਆ ਖਾਸ ਰੂਟ ਤੋਂ ਮੋੜ ਦਿੱਤਾ ਗਿਆ। ਰੇਲਵੇ ਮੁਤਾਬਕ ਇਸ ਟ੍ਰੈਕ ‘ਤੇ ਹਰ 24 ਘੰਟਿਆਂ ‘ਚ 120 ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ। ਇੇਸੇ ਦੇ ਚੱਲਦਿਆਂ ਰੇਲਵੇ ਨੇ ਕਈ ਰੇਲਗੱਡੀਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ, ਇਸ ਦੇ ਨਾਲ ਹੀ ਕਈਆਂ ਨੂੰ ਅੰਸ਼ਿਕ ਤੌਰ ‘ਤੇ ਅਤੇ ਕਈਆਂ ਦੇ ਰੂਟ ਡਾਇਵਰਟ ਕਰ ਦਿੱਤੇ ਗਏ ਹਨ।
ਰੇਲਵੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਸਰ ਤੇ ਸਾਹਨੇਵਾਲ ਸੈਕਸ਼ਨ ਦੇ ਜਲੰਧਰ ਤੇ ਚੇਹੜੂ ਸਟੇਸ਼ਨਾਂ ਵਿਚਾਲੇ ਕ੍ਰਾਸਿੰਗ C-70 ‘ਤੇ ਪੰਜਾਬ ਰਾਜ ਦੇ ਕਿਸਾਨ ਸੰਗਠਨਾਂ ਵੱਲੋਂ 23 ਨਵੰਬਰ ਨੂੰ ਸਵੇਰੇ 11.55 ਵਜੇ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਰੇਲ ਯਾਤਰੀਆਂ ਦੀ ਸੁਰੱਖਿਆ ਤੇ ਸਹੂਲਤ ਨੂੰ ਧਿਆਨ ਵਿੱਚ ਰਖਦੇ ਹੋਏ ਰੇਲ ਪ੍ਰਸ਼ਾਸਨ ਨੇ ਫੈਸਲਾ ਲਿਆ ਹੈ ਕਿ ਪ੍ਰਭਾਵਿਤ ਕਈ ਯਾਤਰੀ ਗੱਡੀਆਂ ਨੂੰ ਪੂਰੀ ਤਰ੍ਹਾਂ ਕੈਂਸਲ ਕਰ ਦਿੱਤਾ ਗਿਆ ਹੈ, ਜਦਕਿ ਕੁਝ ਨੂੰ ਅੰਸ਼ਿਕ ਤੇ ਕੁਝ ਟ੍ਰੇਨਾਂ ਦੇ ਰੂਟ ਡਾਇਵਰਟ ਕਰਕੇ ਚਲਾਇਆ ਜਾਵੇਗਾ। ਮਾਲ ਗੱਡੀਆਂ ਦਾ ਸੰਚਾਲਨ ਸਥਿਤੀ ਮੁਤਾਬਕ ਕੀਤਾ ਜਾ ਰਿਹਾ ਹੈ। ਪੂਰੀ ਤਰ੍ਹਾਂ ਰੱਦ, ਅੰਸ਼ਿਕ ਤੌਰ ‘ਤੇ ਰੱਦ ਤੇ ਜਿਨ੍ਹਾਂ ਗੱਡੀਆਂ ਦੇ ਰੂਟ ਬਦਲੇ ਗਏ ਹਨ, ਉਨ੍ਹਾਂ ਦੇ ਵੇਰਵੇ ਹੇਠਾਂ ਦਿੱਤੇ ਗਏ ਹਨ-
ਰੱਦ ਟ੍ਰੇਨਾਂ ਦਾ ਵੇਰਵਾ
ਸ਼ਾਰਟ ਟਰਮਿਨੇਟ ਟ੍ਰੇਨਾਂ
ਸ਼ਾਰਟ ਆਰਿਜਨੇਟਿਡ ਟ੍ਰੇਨਾਂ ਦਾ ਵੇਰਵਾ
ਡਾਇਵਰਟਿਡ ਰੂਟ ਵਾਲੀਆਂ ਟ੍ਰੇਨਾਂ ਦਾ ਵੇਰਵਾ
ਯਾਤਰੀਆਂ ਦੀ ਸਹੂਲਤ ਲਈ ਸਟੇਸ਼ਨਾਂ ‘ਤੇ ਹੈਲਪਡੈਸਕ ਲਾਏ ਗਏ ਹਨ। ਟਿਕਟ ਕੈਂਸਲੇਸ਼ਨ ਕਾਰਨ ਰਿਫੰਡ ਲੈਣ ਲਈ ਸਟੇਸ਼ਨਾਂ ‘ਤੇ ਵਾਧੂ ਟਿਕਟ ਕਾਊਂਟਰਾਂ ਦੀ ਵਿਵਸਥਾ ਕੀਤੀ ਗਈ ਹੈ।