
ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸੁਸ਼ੀਰ ਕੁਮਾਰ ਰਿੰਕੂ ਦੇ ਹੱਕ ਵਿੱਚ ਰੈਲੂ ਦੌਰਾਨ ਚੋਣ ਜਨ ਸਭਾ ਨੂੰ ਸੰਬੋਧਤ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 75 ਸਾਲਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੀ ਹਾਲਤ ਖਸਤਾ ਕਰ ਦਿੱਤੀ ਹੈ। ਇੱਕ-ਇੱਕ ਕਰਕੇ ਪੰਜਾਬ ਵਿੱਚ ਸਮੱਸਿਆਵਾਂ ਖਤਮ ਹੋਣਗੀਆਂ… ਤੁਸੀਂ ਬਸ ਭਗਵੰਤ ਮਾਨ ‘ਤੇ ਵਿਸ਼ਵਾਸ ਰਖੋ।
ਕੇਜਰੀਵਾਲ ਨੇ ਕਿਹਾ ਕਿ ਤੁਸੀਂ ਲੋਕ ਕਾਂਗਰਸ ਨੂੰ ਵੋਟ ਦਿਓਗੇ ਤਾਂ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਕੰਮ ਤਾਂ ਆਪ ਸਰਕਾਰ ਨੂੰ ਕਰਨਾ ਹੈ। ਕਾਂਗਰਸ ਦਾ ਲੋਕ ਸਭਾ ਉਮੀਦਵਾਰ ਜਿੱਤ ਗਿਆ ਤਾਂ ਬੇਵਜ੍ਹਾ ਝਗੜਾ ਕਰਦਾ ਰਹੇਗਾ… ਕੰਮ ਹੋਣਗੇ ਨਹੀਂ।
ਅਰਵਿੰਦ ਕੇਜਰੀਵਾਲ ਨੇ ਰਿੰਕੂ ਨੂੰ ਵੋਟ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ 25 ਹਜ਼ਾਰ ਨੌਜਵਾਨਾਂ ਨੂੰ ਪੱਕਾ ਕੀਤਾ ਜਾ ਚੁੱਕਾ ਹੈ। ਅੱਜ ਕੋਈ ਪਾਣੀ ਦੀ ਟੈਂਕੀ ‘ਤੇ ਨਹੀਂ ਚੜ੍ਹਦਾ ਕਿਉਂਕਿ ਪੰਜਾਬ ਵਿੱਚ ਨੌਕਰੀਆਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ ‘ਤੇ ਜਲੰਧਰ ਦੇ ਕੂੜੇ ਦਾ ਪਹਾੜ ਵੀ ਖਤਮ ਕੀਤਾ ਜਾਏਗਾ। ਇਸ ਦੌਰਾਨ ਕੇਜਰੀਵਾਲ ਨੇ ਐਲਾਨ ਕੀਤਾ ਕਿ ਜਲੰਧਰ ਵਿੱਚ ਕੋਈ ਵੱਡਾ ਹਸਪਤਾਲ ਨਹੀਂ.. ਜਲਦ ਹੀ ਪੀਜੀਆਈ ਪੱਧਰ ਦਾ ਹਸਪਤਾਲ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਦਾ ਵਜ਼ੀਫ਼ਾ ਤੁਰੰਤ ਜਾਰੀ ਕੀਤਾ ਜਾਵੇਗਾ ਅਤੇ ਨੀਲੇ ਕਾਰਡਧਾਰਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇਗੀ।
ਕੇਜਰੀਵਾਲ ਨੇ ਕਿਹਾ ਕਿ ਕਈ ਸੜਕਾਂ ਖਰਾਬ ਹਨ… ਤਿਆਰ ਕੀਤੀਆਂ ਜਾ ਰਹੀਆਂ ਹਨ ਪਰ ਤੁਸੀਂ ਭਗਵੰਤ ਮਾਨ ‘ਤੇ ਭਰੋਸਾ ਰਖੋ।