Jalandhar
ਜਲੰਧਰ ‘ਚ ਕ੍ਰਿਕਟਰ ਹਰਭਜਨ ਸਿੰਘ ਦੀ ਰਿਹਾਇਸ਼ ਨੇੜੇ ਇੱਕ ਦੂਜੇ ਨੂੰ ਲੱਤਾਂ, ਮੁੱਕੇ ਮਾਰਕੇ ਕੁੱਟਿਆ, Vodeo

ਜਲੰਧਰ ‘ਚ ਕ੍ਰਿਕਟਰ ਹਰਭਜਨ ਸਿੰਘ ਦੀ ਰਿਹਾਇਸ਼ ਨੇੜੇ 2 ਵਿਅਕਤੀਆਂ ਨੇ ਹੰਗਾਮਾ ਕੀਤਾ। ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ। ਉਨ੍ਹਾਂ ਨੇ ਇੱਕ ਦੂਜੇ ਨੂੰ ਲੱਤਾਂ ਮਾਰੀਆਂ ਅਤੇ ਮੁੱਕਾ ਮਾਰਿਆ ਅਤੇ ਜ਼ਮੀਨ ‘ਤੇ ਇੱਕ ਦੂਜੇ ਨੂੰ ਕੁੱਟਿਆ। ਇਸ ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਬਚਾ ਕੇ ਵੱਖ ਕਰ ਦਿੱਤਾ।
ਚਸ਼ਮਦੀਦਾਂ ਦਾ ਕਹਿਣਾ ਹੈ ਕਿ ਦੋਵਾਂ ਵਿਅਕਤੀਆਂ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਸੀ। ਪਹਿਲਾਂ ਪੁੱਡਾ ਮੰਡੀ ਵਿੱਚ ਬਹਿਸ ਹੋਈ। ਇਸ ਤੋਂ ਬਾਅਦ ਇਹ ਮਾਮਲਾ ਹੌਲੀ-ਹੌਲੀ ਗਰਮਾ ਗਿਆ। ਉਨ੍ਹਾਂ ਨੇ ਇੱਕ ਦੂਜੇ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਗੱਲ ਲੜਾਈ ਤੱਕ ਪਹੁੰਚ ਗਈ। ਕੋਲ ਖੜ੍ਹੇ ਇਕ ਵਿਅਕਤੀ ਨੇ ਉਸ ਦੀ ਲੜਾਈ ਦੀ ਵੀਡੀਓ ਬਣਾ ਲਈ।











