ਜਲੰਧਰ/ ਐਸ ਐਸ ਚਾਹਲ
ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਯਾਨੀ ਕਿ ਭਲਕੇ ਸੂਬੇ ‘ਚ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆ’ ਮੁਹਿੰਮ ਦੀ ਸ਼ੁਰੂਆਤ ਕਰਨਗੇ। ਹਾਲਾਂਕਿ ਇਸ ਦੌਰਾਨ ਖਬਰ ਆ ਰਹੀ ਹੈ ਕਿ ਇਸ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ ਜਲੰਧਰ ਦੇ ਬੀਐਮਸੀ ਚੌਕ ਵਿੱਚ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁੱਖ ਮੰਤਰੀ ਦੀ ਤਸਵੀਰ ’ਤੇ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਸਨ। ਹਾਲਾਂਕਿ ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਸ ਪਹਿਲਾਂ ਤਾਂ ਮੀਡੀਆ ਦੇ ਸਵਾਲਾਂ ਤੋਂ ਬਚਦੀ ਨਜ਼ਰ ਆਈ,
ਜਲੰਧਰ ਦੇ ਸੰਵਿਧਾਨ ਚੌਕ (ਬੀ.ਐਮ.ਸੀ. ਚੌਕ) ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਫਲੈਕਸ ਬੋਰਡ ’ਤੇ ਸ਼ਰਾਰਤੀ ਅਨਸਰਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਵੇਰੇ ਜਦੋਂ ਇਸ ਦੀ ਸੂਚਨਾ ਪੁਲਸ ਨੂੰ ਮਿਲੀ ਤਾਂ ਉਹ ਮੌਕੇ ‘ਤੇ ਪਹੁੰਚ ਗਏ।
ਹੈਰਾਨੀ ਦੀ ਗੱਲ ਇਹ ਹੈ ਕਿ ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਸ਼ਹਿਰ ਵਿੱਚ ਮੰਤਰੀਆਂ ਦਾ ਆਉਣਾ ਜਾਣਾ ਲੱਗਿਆ ਹੋਇਆ ਹੈ। ਮੰਤਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ ਪੂਰੇ ਸ਼ਹਿਰ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਦੇ ਬਾਵਜੂਦ ਖਾਲਿਸਤਾਨੀ ਸਮਰਥਕ ਨਾਅਰੇ ਲਿਖ ਕੇ ਪੁਲਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਕਰ ਰਹੇ ਹਨ।
YvukbjDtQ