ਜਲੰਧਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤਾਂ ‘ਚ ਭਾਰੀ ਰੋਸ
Desecration of Gutka Sahib in Jalandhar, huge protest among devotees

Desecration of Gutka Sahib in Jalandhar, huge protest among devoteesਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ‘ਚ
ਸਥਿਤ ਰਾਜਾ ਗਾਰਡਨ ਵਿਖੇ ਖਾਲੀ ਪਲਾਟ ‘ਚ ਗੁਟਕਾ ਸਾਹਿਬ ਦੇ ਖਿਲਰੇ ਹੋਏ ਅੰਗ ਮਿਲਣ ਤੋਂ ਬਾਅਦ ਪੂਰੇ ਇਲਾਕੇ ‘ਚ ਗੁੱਸਾ ਫੈਲ ਗਿਆ ਹੈ। ਪਵਿੱਤਰ ਅੰਗਾਂ ਦੀ ਬੇਅਦਬੀ ਦੀ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਿੱਖ ਸੰਗਠਨਾਂ ਨੇ ਆਪਣਾ ਗੁੱਸਾ ਪ੍ਰਗਟ ਕੀਤਾ। ਇਸ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋ, ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਦੇ ਅਧਿਕਾਰੀ ਤੇ ਏਸੀਪੀ (ਪੱਛਮੀ) ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਏ। ਪੁਲਿਸ ਟੀਮਾਂ ਨੇ ਇਸ ਬੇਅਦਬੀ ਦੇ ਪਿੱਛੇ ਮੁਲਜ਼ਮ ਦੀ ਪਛਾਣ ਕਰਨ ਲਈ ਪਲਾਟ ਦੇ ਨਾਲ ਲੱਗਦੀ ਇੱਕ ਦੁਕਾਨ ‘ਤੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੌਕੇ ‘ਤੇ ਪਹੁੰਚੇ ਬਘੇਲ ਸਿੰਘ ਨੇ ਦੱਸਿਆ ਕਿ ਉਹ ਇੱਕ ਕੀਰਤਨ ਦਰਬਾਰ ‘ਚ ਸੀ, ਜਦੋਂ ਉਨ੍ਹਾਂ ਨੂੰ ਇੱਕ ਵਿਅਕਤੀ ਦਾ ਫ਼ੋਨ ਆਇਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਗੁਟਕਾ ਸਾਹਿਬ ਦੇ ਅੰਗ ਖਾਲੀ ਪਲਾਟ ‘ਚ ਖਿੰਡੇ ਹੋਏ ਹਨ। ਮੌਕੇ ‘ਤੇ ਪਹੁੰਚ ਕੇ, ਉਨ੍ਹਾਂ ਪਵਿੱਤਰ ਅੰਗਾਂ ਨੂੰ ਝੋਲੀ ‘ਚ ਇਕੱਠਾ ਕੀਤਾ ਤੇ ਬਾਅਦ ‘ਚ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਦੁਰਾਚਾਰੀ ਸ਼ਰਾਰਤ ਹੈ ਤੇ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਸ਼ਰਾਰਤ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।










