

Gunfire in Jalandhar, 3 patients die due to lack of oxygen in Civil Hospital

ਜਲੰਧਰ ਦੇ ਪਿੰਡ ਸ਼ੇਖਪੁਰ ਵਿੱਚ, ਐਤਵਾਰ ਦੁਪਹਿਰ ਲਗਪਗ 3 ਵਜੇ, ਇੱਕ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇੱਕ ਘਰ ਦੇ ਬਾਹਰ ਖੜੀ ਇੱਕ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਕਿਸੇ ਨੂੰ ਵੀ ਗੋਲੀ ਨਹੀਂ ਲੱਗੀ। ਇੱਕ ਗੋਲੀ ਕਾਰ ਦੇ ਟਾਇਰ ਵਿੱਚ ਲੱਗੀ ਅਤੇ ਦੂਜੀ ਕਾਰ ਦੇ ਸ਼ੀਸ਼ੇ ਵਿੱਚ ਲੱਗੀ।
ਗੋਲ਼ੀ ਚਲਾਉਣ ਤੋਂ ਬਾਅਦ, ਬਾਈਕ ਸਵਾਰ ਤਿੰਨ ਨੌਜਵਾਨ ਭੱਜਦੇ ਹੋਏ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ। ਸੂਚਨਾ ਮਿਲਣ ‘ਤੇ ਮਕਸੂਦਨ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੌਕੇ ਤੋਂ ਦੋ ਖੋਲ ਬਰਾਮਦ ਕੀਤੇ।
ਸਿਵਲ ਹਸਪਤਾਲ ‘ਚ ਆਕਸੀਜਨ ਦੀ ਘਾਟ ਕਾਰਨ 3 ਮਰੀਜ਼ਾਂ ਦੀ ਹੋਈ ਮੌਤ

ਜਲੰਧਰ ਸਿਵਲ ਹਸਪਤਾਲ ਦੇ ਟਰੌਮਾ ਸੈਂਟਰ ਵਿੱਚ ਅਚਾਨਕ ਆਕਸੀਜਨ ਦੀ ਸਪਲਾਈ ਦੀ ਘਾਟ ਹੋ ਗਈ। ਕਿਹਾ ਜਾ ਰਿਹਾ ਹੈ ਕਿ ਆਕਸੀਜਨ ਦੀ ਸਪਲਾਈ ਦੀ ਘਾਟ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੇ ਐਸਐਮਓ ਵਿਨੇ ਆਨੰਦ ਨੇ ਦੱਸਿਆ ਕਿ ਹਸਪਤਾਲ ਵਿੱਚ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ।
ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਟਰੌਮਾ ਸੈਂਟਰ ਦੇ ਡਾਕਟਰ ਵਿਨੈ ਨੇ ਤਕਨੀਕੀ ਖਰਾਬੀ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਆਕਸੀਜਨ ਸਪਲਾਈ ਵਿੱਚ ਵਿਘਨ ਪਿਆ ਸੀ
