ਜਲੰਧਰ ‘ਚ ਚੋਣਾਂ ਦੌਰਾਨ ਦੇਰ ਰਾਤ ਕਾਂਗਰਸ ਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਜੰਮਕੇ ਹੋਈ ਲੜਾਈ
A fight broke out between Congress and Akali Dal workers during elections in Jalandhar.
ਜਲੰਧਰ / ਅਮਨਦੀਪ ਰਾਜਾ
ਜਲੰਧਰ ਵਾਰਡ ਨੰਬਰ 66 ’ਚ ਦੇਰ ਰਾਤ ਕਾਂਗਰਸੀ ਉਮੀਦਵਾਰ ਦੇ ਪੋਸਟਰ ਪਾੜਨ ਨੂੰ ਲੈ ਕੇ ਕਾਂਗਰਸੀ ਵਰਕਰਾਂ ਦੀ ਅਕਾਲੀ ਦਲ ਦੇ ਵਰਕਰਾਂ ਨਾਲ ਲੜਾਈ ਹੋ ਗਈ। ਲੜਾਈ ਦੌਰਾਨ ਦੋਵਾਂ ਧਿਰਾਂ ਦੇ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਤੇ ਥਾਣਾ-3 ਦੀ ਪੁਲਿਸ ਨੇ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਂਗਰਸੀ ਵਰਕਰ ਨਿਤਿਨ ਸ਼ਰਮਾ ਉਰਫ਼ ਲਾਲੀ ਵਾਸੀ ਰਸਤਾ ਮੁਹੱਲਾ ਨੇ ਦੱਸਿਆ ਕਿ ਉਹ ਰਾਤ ਸਮੇਂ ਗਲੀ ’ਚੋਂ ਲੰਘ ਰਿਹਾ ਸੀ।
ਜਲੰਧਰ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ 3 ਦਿਨਾਂ ਲਈ ਛੁੱਟੀ ਦਾ ਐਲਾਨ
ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਗਲੀ ਦਾ ਰਹਿਣ ਵਾਲਾ ਅਕਾਲੀ ਦਲ ਦਾ ਵਰਕਰ ਰਿਸ਼ੂ ਸ਼ਰਮਾ ਕਾਂਗਰਸੀ ਉਮੀਦਵਾਰ ਵਿਕਾਸ ਤਲਵਾਰ ਦਾ ਪੋਸਟਰ ਪਾੜ ਰਿਹਾ ਸੀ। ਜਦੋਂ ਉਸ ਨੇ ਪੋਸਟਰ ਪਾੜਨ ਤੋਂ ਮਨਾਂ ਕੀਤਾ ਤਾਂ ਉਸ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਨੇ ਆਪਣੇ ਦੋਸਤਾਂ ਨੂੰ ਬੁਲਾ ਕੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਬਾਰੇ ਜਦੋਂ ਉਸ ਨੇ ਆਪਣੇ ਸਾਥੀਆਂ ਨੂੰ ਦੱਸਿਆ ਤਾਂ ਉਸ ਦੇ ਸਾਥੀ ਮੌਕੇ ’ਤੇ ਆ ਗਏ। ਪੀੜਤ ਨੇ ਦੋਸ਼ ਲਾਇਆ ਕਿ ਉਸ ਦੇ ਸਾਥੀਆਂ ਨੂੰ ਆਉਂਦੇ ਦੇਖ ਰਿਸ਼ੂ ਨੇ ਗੋਲ਼ੀ ਚਲਾ ਦਿੱਤੀ ਤੇ ਕੁਝ ਸਮੇਂ ਬਾਅਦ ਉਸ ਨੇ ਖੁਦ ਨੂੰ ਜ਼ਖਮੀ ਕਰ ਲਿਆ ਤੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ, ਜਿਸ ਸਬੰਧੀ ਉਸ ਨੇ ਥਾਣਾ-3 ਦੀ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਥਾਣਾ-3 ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਲੜਾਈ ਦੀ ਸ਼ਿਕਾਇਤ ਮਿਲੀ ਹੈ ਪਰ ਗੋਲੀ ਚਲਾਉਣ ਦੀ ਕੋਈ ਸੂਚਨਾ ਸਾਹਮਣੇ ਨਹੀਂ ਆਈ।