Jalandhar
ਜਲੰਧਰ ‘ਚ ਜ਼ਬਰਦਸਤ ਧਮਾਕਾ; ਇਕ ਮੌਤ, ਕਈ ਲੋਕ ਜ਼ਖ਼ਮੀ
Massive explosion in Jalandhar; One dead, many injured

Massive explosion in Jalandhar; One dead, many injured
ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿੱਚ ਕਬਾੜ ਦੇ ਗੁਦਾਮ ਵਿੱਚ ਹੋਏ ਧਮਾਕੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ ਦੁਆਲੇ ਦੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਹਨ। ਚਸ਼ਮਦੀਦਾਂ ਮੁਤਾਬਕ ਧਮਾਕੇ ਦੀ ਆਵਾਜ਼ ਇਕ ਕਿਲੋਮੀਟਰ ਤੋਂ ਵੱਧ ਦੇ ਇਲਾਕੇ ਵਿੱਚ ਸੁਣੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਥਾਣਾ 8 ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸੰਤੋਖਪੁਰਾ ਵਿੱਚ ਇੱਕ ਕਬਾੜ ਦੇ ਗੋਦਾਮ ਵਿੱਚ ਧਮਾਕਾ ਹੋਇਆ ਹੈ। ਮ੍ਰਿਤਕ ਦੀ ਪਛਾਣ ਸੰਤੋਖਪੁਰਾ ਦੇ ਰਹਿਣ ਵਾਲੇ ਰਾਜਿੰਦਰ ਵਜੋਂ ਹੋਈ ਹੈ।









