Jalandhar
ਜਲੰਧਰ ‘ਚ ਦਿਨ-ਦਿਹਾੜੇ ਅੰਨ੍ਹੇਵਾਹ ਫਾਇਰਿੰਗ, ਦਹਿਸ਼ਤ ਦਾ ਮਾਹੌਲ
Indiscriminate firing in broad daylight in Jalandhar, atmosphere of terror

ਜਲੰਧਰ ਸ਼ਹਿਰ ਦੇ ਫੁੱਟਬਾਲ ਚੌਕ ਦੇ ਨੇੜੇ ਸਥਿਤ ਕਾਰ ਬਾਜ਼ਾਰ ਵਿੱਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਇੱਕ ਮੋਬਾਈਲ ਦੀ ਦੁਕਾਨ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਫਾਇਰਿੰਗ ‘ਚਾਵਲਾ ਮੋਬਾਈਲ ਸ਼ਾਪ’ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ। ਗੋਲੀਆਂ ਚੱਲਣ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਅਤੇ ਦੁਕਾਨਦਾਰਾਂ ਨੇ ਬਹਾਦਰੀ ਦਿਖਾਉਂਦੇ ਹੋਏ ਮੌਕੇ ‘ਤੇ ਹੀ ਗੋਲੀ ਚਲਾਉਣ ਵਾਲੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ ਹੈ।










