Jalandhar

ਜਲੰਧਰ ‘ਚ ਦਿਨ ਦਿਹਾੜੇ ਬਜ਼ੁਰਗ ਬੀਬੀ ਦੀਆਂ ਲੁਟੇਰਿਆਂ ਨੇ ਲਾਹੀਆਂ ਵਾਲੀਆਂ

ਜਲੰਧਰ ਸ਼ਹਿਰ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਲੁਟੇਰੇ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਰਹੇ ਹਨ। ਅਜਿਹਾ ਹੀ ਇਕ ਮਾਮਲਾ ਗੁਰੂ ਨਾਨਕਪੁਰਾ ਵੈਸਟ ਦੀ ਗਲੀ ਨੰਬਰ 10 ਤੋਂ ਸਾਹਮਣੇ ਆਇਆ ਹੈ। ਜਿਥੇ 2 ਲੁਟੇਰੇ ਘਰ ਦੇ ਬਾਹਰ ਖੜ੍ਹੀ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ।

ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਜਾਣਕਾਰੀ ਦਿੰਦਿਆਂ ਉਸ ਦੇ ਲੜਕੇ ਪ੍ਰਦੀਪ ਨੇ ਦੱਸਿਆ ਕਿ ਉਸ ਦੀ ਮਾਤਾ 80 ਸਾਲਾ ਅਮਰਜੀਤ ਕੌਰ ਬੀਤੀ ਦੁਪਹਿਰ 2 ਵਜੇ ਗਲੀ ਵਿਚੋਂ ਲੰਘ ਰਹੀ ਸੀ। ਇਸ ਦੌਰਾਨ ਬਾਈਕ ’ਤੇ 2 ਲੁਟੇਰੇ ਆਏ ਅਤੇ ਉਸ ਦੀ ਮਾਂ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ।

One Comment

Back to top button