
ਕਰਨੈਲ ਸਿੰਘ ਪੰਜੋਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲਾਂ ਲਈ ਕੱਢ ਦਿੱਤਾ ਗਿਆ ਹੈ। ਇਸ ਸੰਬੰਧੀ ਫ਼ੈਸਲਾ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਲਿਆ ਹੈ। ਇਹ ਮੀਟਿੰਗ ਕੱਲ੍ਹ ਪਿੰਡ ਮਲੂਕਾ ਵਿਖੇ ਹੋਈ ਸੀ। ਪਾਰਟੀ ਵਲੋਂ ਇਹ ਜਾਣਕਾਰੀ ਇਕ ਟਵੀਟ ਰਾਹੀਂ ਦਿੱਤੀ ਗਈ।
