
ਮਲਸੀਆਂ ਵਿਖੇ ਦੋ ਧਿਰਾਂ ਦੀ ਆਪਸੀ ਰੰਜਿਸ਼ ਕਾਰਨ ਹੋਈ ਝੜਪ ਦੌਰਾਨ ਗੋਲ਼ੀ ਚੱਲਣ ਕਾਰਨ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ, ਮਾਡਲ ਟਾਊਨ ਮਲਸੀਆਂ ਵਿਖੇ ਦੋ ਧਿਰਾਂ ਦੀ ਆਪਸੀ ਰੰਜਿਸ਼ ‘ਚ ਹੋਈ ਗੋਲ਼ੀਬਾਰੀ ਦੌਰਾਨ ਅਰਸ਼ਦੀਪ ਸਿੰਘ ਵਾਸੀ ਫੱਖਰੂਵਾਲ, ਰਾਜਵਿੰਦਰ ਸਿੰਘ ਵਾਸੀ ਮੁਹੱਲਾ ਬਾਗਵਾਲਾ (ਸ਼ਾਹਕੋਟ) ਤੇ ਵਿਨੋਦ ਕੁਮਾਰ ਵਾਸੀ ਜੈਨ ਕਾਲੋਨੀ ਜ਼ਖ਼ਮੀ ਹੋਏ ਹਨ। ਇਨ੍ਹਾਂ ਨੂੰ ਜਲੰਧਰ ਦੇ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਹੈ।