
ਲੁਧਿਆਣਾ ਵਿੱਚ ਕੈਸ਼ ਵੈਨ ਸਰਵਿਸ ਕੰਪਨੀ ਵਿੱਚ 8 ਕਰੋੜ 49 ਲੱਖ ਦੀ ਲੁੱਟ ਹੋਈ ਸੀ। ਇਸ ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਟਵੀਟ ਕੀਤਾ ਕਿ – ਲੁਧਿਆਣਾ ਕੈਸ਼ ਵੈਨ ਡਕੈਤੀ ਚ ਪੁਲਿਸ ਨੂੰ ਬਹੁਤ ਵੱਡੀ ਸਫਲਤਾ
ਪੁਲਿਸ ਨੇ ਲੁਧਿਆਣਾ ਲੁੱਟ ਕਾਂਡ ਵਿਚ ਸ਼ਾਮਲ 5 ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਦੇ ਡੀਜੀਪੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਇਸ ਲੁੱਟ ਨੂੰ 10 ਜਣਿਆਂ ਨੇ ਅੰਜਾਮ ਦਿੱਤਾ ਸੀ, ਜਿਸ ਵਿਚੋਂ ਪੰਜ ਲੁਟੇਰਿਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।