
ਜਲੰਧਰ, ਐਚ ਐਸ ਚਾਵਲਾ।
ਜਲੰਧਰ ਦੇ ਥਾਣਾ ਮਕਸੂਦਾਂ ਦੇ ਅਧੀਨ ਪੈਂਦੇ ਹਰਗੋਵਿੰਦ ਨਗਰ ਵਿੱਚ ਇੱਕ ਪਰਵਾਸੀ ਪਤੀ-ਪਤਨੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਪਤੀ ਪਤਨੀ ਦੀ ਪਹਿਚਾਣ ਨੀਰਜ ਅਤੇ ਪੂਜਾ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਚਓ ਮਕਸੂਦਾਂ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰ ਹਰਿੰਦਰ ਅਨੁਸਾਰ ਜਦੋਂ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਮਰੇ ਦੇ ਅੰਦਰ ਨੀਰਜ ਦੀ ਲਾਸ਼ ਲਟਕ ਰਹੀ ਸੀ ਅਤੇ ਪੂਜਾ ਦੀ ਲਾਸ਼ ਬੈਡ ‘ਤੇ ਪਈ ਸੀ। ਦੋਵਾਂ ਦੀ ਕਰੀਬ 6 ਸਾਲ ਪਹਿਲਾਂ ਲਵ ਮੈਰਿਜ ਹੋਈ ਸੀ। ਪੁਲਿਸ ਨੇ ਮ੍ਰਿਤਕ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਦੁਆਰਾ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।