Punjab

ਜਲੰਧਰ ‘ਚ ਪਿਆ ਭਾਰੀ ਮੀਂਹ ਅਤੇ ਗੜੇਮਾਰੀ

Heavy rain and hail in Jalandhar

ਜਲੰਧਰ ਦੇ ਕਈ ਇਲਾਕਿਆਂ ‘ਚ ਪਿਆ ਭਾਰੀ ਮੀਂਹ ਨਾਲ ਗੜ੍ਹੇਮਾਰੀ ਹੋਈ। ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਪਹਿਲਾਂ ਹੀ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਹੋਇਆ ਹੈ। ਕਈ ਥਾਵਾਂ ‘ਤੇ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਰਹੇਗਾ।

ਅੱਜ ਸਵੇਰੇ ਤੋਂ ਹੀ ਬੱਦਲਵਾਈ ਬਣੀ ਹੋਈ ਸੀ। ਦੁਪਹਿਰ 3 ਵਜੇ ਦੇ ਕਰੀਬ ਅਚਾਨਕ ਅਸਮਾਨ ’ਚ ਸੰਘਣੇ ਬੱਦਲ ਛਾ ਗਏ ਅਤੇ ਤੇਜ਼ ਮੀਂਹ ਦੇ ਨਾਲ ਕਰੀਬ ਅੱਧਾ ਘੰਟਾ ਗੜਮੇਾਰੀ ਹੋਈ। ਅਚਾਨਕ ਸ਼ੁਰੂ ਹੋਏ ਤੇਜ਼ ਹਵਾਵਾਂ ਨਾਲ ਮੀਂਹ ਤੇ ਗੜੇਮਾਰੀ ਦੌਰਾਨ ਸੜਕਾਂ ’ਤੇ ਘੁੰਮ ਰਹੇ ਲੋਕ ਬਚਣ ਲਈ ਸੁਰੱਖਿਅਤ ਥਾਵਾਂ ਵੱਲ ਨੂੰ ਭੱਜੇ। ਤੇਜ਼ ਮੀਂਹ ਤੇ ਗੜੇਮਾਰੀ ਨਾਲ ਮੌਸਮ ’ਚ ਠੰਢਕ ਆ ਗਈ ਅਤੇ ਲੋਕਾਂ ਨੇ ਸਵੈਟਰਾਂ ਦੀ ਥਾਂ ਮੁੜ ਜੈਕਟਾਂ ਪਾ ਲਈਆਂ ਹਨ। ਮੌਸਮ ਵਿਭਾਗ ਮੁਤਾਬਕ ਸ਼ਨਿੱਚਰਵਾਰ ਰਾਤ ਨੂੰ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਤੇ ਗੜੇਮਾਰੀ ਨਾਲ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ

ਅੱਜ ਬਠਿੰਡਾ ਵਿਚ ਵੀ ਕਈ ਥਾਈਂ ਭਾਰੀ ਗੜੇਮਾਰੀ ਹੋਈ ਹੈ

Back to top button