
ਫਿਲੌਰ ਪੰਜਾਬ ਪੁਲਿਸ ਅਕੈਡਮੀ ਵਿਚ ਟਰੈਨਿੰਗ ‘ਤੇ ਆਏ ਸੀਨੀਅਰ ਸਿਪਾਹੀ ‘ਤੇ ਇਕ ਨੌਜਵਾਨ ਵਲੋਂ ਹਮਲਾ ਕਰਕੇ ਵਰਦੀ ਦੀ ਖਿੱਚ ਧੂੁਹ ਅਤੇ ਉਸ ਕੋਲੋਂ ਐਸ.ਐਲ.ਆਰ. ਅਸਲਾ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਮੁਲਾਜ਼ਮ ਪਰਮਜੀਤ ਸਿੰਘ ਵਲੋਂ ਐਮ.ਐਲ.ਆਰ. ਕਰਵਾ ਦਿੱਤੀ ਗਈ ਹੈ ਤੇ ਥਾਣਾ ਫਿਲੌਰ ਦੀ ਪੁਲਿਸ ਵਲੋਂ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਨੌਜਵਾਨ ਫ਼ਰਾਰ ਦੱਸਿਆ ਜਾ ਰਿਹਾ ਹੈ।