ਜਲੰਧਰ ‘ਚ ਪੈਟਰੋਲ ਪੰਪ ਦਵਾਉਣ ਦੇ ਨਾਂਅ ‘ਤੇ 5 ਕਰੋੜ ਦੀ ਠੱਗੀ ਮਾਰਨ ਵਾਲੇ 7 ਲੋਕਾਂ ‘ਤੇ FIR ਦਰਜ
A case has been registered against 7 people who cheated 5 crores in the name of burning petrol pumps in Jalandhar
ਜਲੰਧਰ ‘ਚ ਪੂਰੇ ਪਰਿਵਾਰ ਨੇ ਮਿਲ ਕੇ ਇੱਕ ਵਿਅਕਤੀ ਨਾਲ ਕਰੀਬ 5 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮਾਂ ਨੇ ਪੈਟਰੋਲ ਪੰਪ ਖ਼ਰੀਦਕੇ ਦੇਣ ਦਾ ਵਾਅਦਾ ਕਰਕੇ ਪੀੜਤ ਤੋਂ ਕਰੀਬ 5 ਕਰੋੜ ਰੁਪਏ ਲੈ ਲਏ ਅਤੇ ਫਿਰ ਨਾ ਤਾਂ ਪੈਟਰੋਲ ਪੰਪ ‘ਤੇ ਲੈ ਕੇ ਦਿੱਤਾ ਤੇਨਾ ਹੀ ਪੈਸੇ ਵਾਪਸ ਕੀਤੇ ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਕਰਕੇ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿੱਚ ਕੁੱਲ ਸੱਤ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ ਮਾਮਲੇ ‘ਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਪੰਜਾਬ ‘ਚ ਪੰਚਾਇਤੀ ਚੋਣਾਂ ਤੋਂ ਪਹਿਲਾਂ ‘ਆਪ’ ਨੇਤਾ ਦੀ ਗੋਲੀ ਮਾਰ ਕੇ ਹੱਤਿਆ
ਇਸ ਮਾਮਲੇ ‘ਚ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਅਮਿਤ ਜੈਨ ਦੇ ਬਿਆਨਾਂ ਉੱਤੇ ਪੂਰਵ ਦੇਵੀ ਸ਼ਰਮਾ, ਦੀਪਕ ਸ਼ਰਮਾ, ਪ੍ਰਵੇਸ਼ ਸ਼ਰਮਾ, ਸ਼ਾਂਤੀ ਸਰੂਪ ਸ਼ਰਮਾ, ਹਰਦੇਸ਼ ਸ਼ਰਮਾ, ਕੰਚਨ ਸ਼ਰਮਾ ਅਤੇ ਰੀਨਾ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 406 ਅਤੇ 420 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਫਿਲਹਾਲ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ। ਜਲਦੀ ਹੀ ਸਿਟੀ ਪੁਲਿਸ ਦੇ ਅਧਿਕਾਰੀ ਮੁਲਜ਼ਮਾਂ ਦੇ ਨਾਵਾਂ ਸਮੇਤ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਕਰਨਗੇ