Jalandhar

ਜਲੰਧਰ ‘ਚ ਫਲੈਕਸ ਬੋਰਡ ਲਗਾਉਣ ਦੇ ਚੱਕਰ ‘ਚ ਭਿੜੇ ‘ਆਪ’ ਵਰਕਰ, ਤੇਜ਼ਧਾਰ ਹਥਿਆਰਾਂ ਨਾਲ ਆਪ ਆਗੂ ਨੂੰ ਕੀਤਾ ਜਖਮੀ

The leader was injured with sharp weapons

ਜਲੰਧਰ ਕੈਂਟ ਅਧੀਨ ਆਉਂਦੇ ਪਿੰਡ ਬੜਿੰਗ ‘ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਲੋਕਾਂ ਦੀ ਸਹੂਲਤ ਲਈ ਲਗਾਏ ਗਏ ‘ਸਰਕਾਰ ਤੁਹਾਡੇ ਦੁਆਰ’ ਕੈਂਪ ‘ਚ ‘ਆਪ’ ਵਰਕਰ ਫਲੈਕਸ ਬੋਰਡ ਲਗਾਉਣ ਨੂੰ ਲੈ ਕੇ ਆਪਸ ‘ਚ ਹੀ ਭਿੜ ਗਏ। ਜ਼ਿਕਰਯੋਗ ਹੈ ਕਿ ਪਿੰਡ ਬੜਿੰਗ ਵਿਖੇ ਸਥਾਨਕ ‘ਆਪ’ ਵਰਕਰਾਂ ਵੱਲੋਂ ਵਿਧਾਇਕ ਰਮਨ ਅਰੋੜਾ ਦੀ ਅਗਵਾਈ ਹੇਠ ‘ਸਰਕਾਰ ਤੁਹਾਡੇ ਦੁਆਰ’ ਕੈਂਪ ਗਿਆ ਸੀ ਅਤੇ ਇਸ ਦੌਰਾਨ ਪਾਰਟੀ ਦੀਆਂ ਦੋ ਧਿਰਾਂ ਫਲੈਕਸ ਲਗਾਉਣ ਨੂੰ ਲੈ ਕੇ ਆਪਸ ‘ਚ ਬਹਿਸ ਪਈਆਂ ਤੇ ਗੱਲ ਇਥੋਂ ਤਕ ਪਹੁੰਚ ਗਈ ਕਿ ਕੈਂਪ ਦੇ ਸਮਾਪਤ ਹੁੰਦਿਆਂ ਹੀ ਇਕ ਧਿਰ ਨੇ ਗੁੰਡੇ ਬੁਲਾ ਕੇ ‘ਆਪ’ ਵਰਕਰ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸਨੂੰ ਵਿਧਾਇਕ ਰਮਨ ਅਰੋੜਾ ਨੇ ਆਪਣੀ ਗੱਡੀ ‘ਚ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ।

ਜ਼ਖ਼ਮੀ ਮਹਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਵੇਰ ਤੋਂ ਹੀ ਕੈਂਪ ਚਲਾਇਆ ਜਾ ਰਿਹਾ ਸੀ। ਜਿਵੇਂ ਹੀ ਕੈਂਪ ਦੀ ਸਮਾਪਤੀ ਹੋਈ ਤਾਂ ਕੁਝ ਦੇਰ ਬਾਅਦ ਚਾਰ-ਪੰਜ ਨੌਜਵਾਨ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਕਰਨ ਤੋਂ ਬਾਅਦ ਉਹ ਉਥੋਂ ਭੱਜ ਗਏ।

ਮਹਿੰਦਰ ਸਿੰਘ ਨੇ ਦੱਸਿਆ ਕਿ ਇਲਾਕੇ ਦੀ ਸਾਬਕਾ ਕੌਂਸਲਰ ਪਰਵੀਨਾ ਮਨੂੰ ਦੇ ਪਤੀ ਮਨੋਜ ਮੰਨੂ ਦੇ ਕਹਿਣ ’ਤੇ ਨੌਜਵਾਨਾਂ ਨੇ ਉਸ ’ਤੇ ਹਮਲਾ ਕੀਤਾ। ਹਮਲਾ ਕਰਨ ਵਾਲੇ ਨੌਜਵਾਨਾਂ ਵਿੱਚ ਭੱਲੂ, ਬਾਬਾ, ਕਾਕਾ ਅਤੇ ਹੋਰ ਅਣਪਛਾਤੇ ਵਿਅਕਤੀ ਸਾਰੇ ਵੜਿੰਗ ਦੇ ਵਸਨੀਕ ਸਨ।

ਫਲੈਕਸ ਬੋਰਡ ਲਗਾਉਣ ਨੂੰ ਲੈ ਕੇ ਹੋਇਆ ਸੀ ਵਿਵਾਦ ਹੋਇਆ
ਜਾਣਕਾਰੀ ਦਿੰਦਿਆਂ ਮਹਿੰਦਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੇ ਪੰਡਾਲ ‘ਚ ਫਲੈਕਸ ਬੋਰਡ ਲਗਾਉਣ ਨੂੰ ਲੈ ਕੇ ਉਸ ਦਾ ਅਤੇ ਸਾਬਕਾ ਕੌਂਸਲਰ ਪਤੀ ਵਿਚਕਾਰ ਝਗੜਾ ਹੋ ਗਿਆ, ਜਿਸ ਤੋਂ ਬਾਅਦ ਕੌਂਸਲਰ ਪਤੀ ਨੇ ਉਕਤ ਹਮਲਾਵਰਾਂ ਨੂੰ ਬੁਲਾ ਕੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਫਿਲਹਾਲ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਭੇਜਿਆ ਗਿਆ ਹੈ।

ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨੇ ਦੱਸਿਆ ਕਿ ‘ਆਪ’ ਸਰਕਾਰ ਵੱਲੋਂ ਚਲਾਈ ਗਈ ਸਕੀਮ ਤਹਿਤ ਅੱਜ ਵੜਿੰਗ ਗੇਟ ਵਿਖੇ ਕੈਂਪ ਲਗਾਇਆ ਗਿਆ। ਸਾਡੀ ਪੂਰੀ ਟੀਮ ਉੱਥੇ ਕੰਮ ਕਰ ਰਹੀ ਸੀ। ਸਾਰੇ ਵਰਕਰ ਸੇਵਾ ਕਰ ਰਹੇ ਸਨ। ਜਿੱਥੇ ਕਰੀਬ ਚਾਰ-ਪੰਜ ਵਿਅਕਤੀਆਂ ਨੇ ਮਿਲ ਕੇ ਹਮਲਾ ਕਰ ਦਿੱਤਾ। ਵਿਧਾਇਕ ਨੇ ਕਿਹਾ- ਸਾਡੀ ਪਾਰਟੀ ਦੇ ਆਗੂ ਮਹਿੰਦਰ ਸਿੰਘ ਵੜਿੰਗ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।

ਵਿਧਾਇਕ ਨੇ ਦੱਸਿਆ ਕਿ ਹਮਲੇ ਤੋਂ ਤੁਰੰਤ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਜਿਸ ਤੋਂ ਬਾਅਦ ਵਰਕਰਾਂ ਦੀ ਮਦਦ ਨਾਲ ਜ਼ਖਮੀ ਆਗੂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਬੰਧੀ ਸੂਚਨਾ ਮਿਲਦੇ ਹੀ ਉਹ ਵੀ ਹਸਪਤਾਲ ਪਹੁੰਚ ਗਏ। ਵਿਧਾਇਕ ਨੇ ਕਿਹਾ- ਮੇਰੇ ਵਰਕਰਾਂ ‘ਤੇ ਜਾਨਲੇਵਾ ਹਮਲਾ ਹੋਇਆ ਹੈ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

Back to top button