Jalandhar
ਜਲੰਧਰ ‘ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਕੀਤੀ ਬੇਅਦਬੀ
Babasaheb Ambedkar's statue vandalized in Jalandhar


ਫਿਲੌਰ ਵਿਚ ਇਕ ਵਾਰ ਫਿਰ ਤੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਪਿੰਡ ਨੰਗਲ ਤੋਂ ਸਾਹਮਣੇ ਆਈ ਹੈ ਜਿਥੇ ਸ਼ਰਾਰਤੀ ਤੱਤਾਂ ਨੇ ਭੀਮਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੂਰੀ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ ਜਿਸ ਵਿਚ ਸਾਫ ਦਿਖਾਈ ਜੇ ਰਿਹਾ ਹੈ ਕਿ ਮੁਲਜ਼ਮ ਵਿਅਕਤੀ ਜਿਸ ਨੇ ਮੂੰਹ ਢੱਕਿਆ ਹੋਇਆ ਹੈ ਉਹ ਬਾਬਾ ਸਾਹਿਬ ਦੀ ਪ੍ਰਤਿਮਾ ‘ਤੇ ਕਾਲਾ ਸਪ੍ਰੇਅ ਕਰ ਰਿਹਾ ਹੈ। ਘਟਨਾ ਨਾਲ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਫਿਲੌਰ ਦੀ ਇਸ ਘਟਨਾ ਨੂੰ ਲੈ ਕੇ ਸਥਾਨਕ ਪੁਲਿਸ ਤੇ ਖੁਫੀਆ ਏਜੰਸੀਆਂ ਅਲਰਟ ‘ਤੇ ਹਨ। ਉਕਤ ਮਾਮਲੇ ਨੂੰ ਲੈ ਕੇ ਸਥਾਨਕ ਦਲਿਤ ਸੰਗਠਨਾਂ ਤੇ ਸਮਾਜਿਕ ਵਰਕਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ।
