Jalandhar

ਜਲੰਧਰ ‘ਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ‘ਤੇ ਲਿਖੇ ਖਾਲਿਸਤਾਨੀ ਨਾਅਰੇ

ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ‘ਤੇ ਲਿਖੇ ਖਾਲਿਸਤਾਨੀ ਨਾਅਰੇ

ਜਲੰਧਰ ਦੇ ਫਿਲੌਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ‘ਤੇ ਖਾਲਿਸਤਾਨੀ ਨਾਅਰੇ ਲਿਖਣ ਦੀ ਘਟਨਾ ਸਾਹਮਣੇ ਆਈ ਹੈ। ਇਸ ਤੋਂ ਬਾਅਦ ਦਲਿਤ ਭਾਈਚਾਰੇ ਨੇ ਆਪਣਾ ਰੋਸ ਪ੍ਰਗਟ ਕੀਤਾ ਹੈ। ਦਲਿਤ ਭਾਈਚਾਰੇ ਵੱਲੋਂ ਬਾਬਾ ਸਾਹਿਬ ਦੇ ਬੁੱਤ ‘ਤੇ ਖਾਲਿਸਤਾਨੀ ਨਾਅਰੇ ਲਗਾਉਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਜੇਕਰ ਭਵਿੱਖ ਵਿੱਚ ਬਾਬਾ ਸਾਹਿਬ ਦੇ ਬੁੱਤ ਦਾ ਇਸ ਤਰ੍ਹਾਂ ਅਪਮਾਨ ਹੁੰਦਾ ਰਿਹਾ ਤਾਂ ਬਸਪਾ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰੇਗੀ

ਸ਼ਰਾਰਤੀ ਅਨਸਰਾਂ ਖਿਲਾਫ਼ ਮਾਮਲਾ ਦਰਜ਼

ਦੂਜੇ ਪਾਸੇ, ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਗੁਰਮੀਤ ਸਿੰਘ ਨੇ ਕਿਹਾ ਕਿ ਮੰਡ ਪਿੰਡ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਹੈ, ਜੋ ਕਿ ਸ਼ੀਸ਼ੇ ਨਾਲ ਢੱਕੀ ਹੋਈ ਹੈ। ਉਹਨਾਂ ਨੇ ਕਿਹਾ ਕਿ ਉੱਥੇ ਸ਼ਰਾਰਤੀ ਲੋਕਾਂ ਨੇ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਐਫਆਈਆਰ ਦਰਜ ਕੀਤੀ ਗਈ ਹੈ।

Back to top button