ਜਲੰਧਰ 13 ਅਗਸਤ ( ਸ਼ਿੰਦਰਪਾਲ ਸਿੰਘ ਚਾਹਲ ) 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਆਈਆਂ ਹਜ਼ਾਰਾਂ ਦੀ ਗਿਣਤੀ ਵਿਚ ਬੇਕਸੂਰ ਸਿੱਖ ਸੰਗਤਾਂ ਨੂੰ ਸ਼ਹੀਦ ਕਰਨਾ,ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨਾ, ਪੰਜਾਬ ਦੇ 37 ਹੋਰ ਗੁਰਦੁਆਰਾ ਸਾਹਿਬ ਤੇ ਹਮਲੇ ਕਰਨੇ, ਦਿੱਲੀ ਵਿਚ ਕਈ ਹਜ਼ਾਰ ਬੇਕਸੂਰ ਸਿੱਖਾਂ ਦਾ ਕਤਲੇਆਮ ਕਰਨਾ, ਬੀਬੀਆਂ ਭੈਣਾਂ ਦੀਆਂ ਇੱਜਤਾਂ ਲੁੱਟਣਾ,ਮਾਸੂਮ ਬੱਚਿਆਂ ਦੇ ਗਲਾਂ ਵਿੱਚ ਟਾਇਰ ਪਾ ਕੇ ਅੱਗ ਲਗਾ ਕੇ ਜਿਉਂਦਿਆਂ ਨੂੰ ਸਾੜਨ ਜਿਹੇ ਹੋਏ ਜ਼ੁਲਮਾਂ ਵਿਰੁੱਧ ਇਨਾਂ ਸਿੰਘਾਂ ਵਲੋਂ ਪੰਥਕ ਜਜਬਾਤਾਂ ਦੀ ਤਰਜਮਾਨੀ ਕਰਦਿਆਂ ਕਾਰਵਾਈਆਂ ਵਿਚ ਸ਼ਾਮਿਲ ਬੰਦੀ ਸਿੰਘ ਜੋ ਭਾਰਤ ਦੇ ਕਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ, ਫਿਰ ਵੀ ਸਰਕਾਰਾਂ ਦੇ ਅੜੀਅਲ ਰਵੱਈਏ ਕਾਰਨ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਕਰਕੇ ਅੱਜ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਬੀਬੀ ਦਵਿੰਦਰ ਕੌਰ ਕਾਲਰਾ, ਬਲਦੇਵ ਸਿੰਘ ਕਲਿਆਣ ਦੀ ਅਗਵਾਈ ਹੇਠ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਸਬੰਧੀ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਡਿਪਟੀ ਕਮਿਸ਼ਨਰ ਜਲੰਧਰ ਮੌਕੇ ਤੇ ਨਾ ਮਿਲਣ ਕਾਰਨ ਐਸਡੀਐਮ ਜੈ ਇੰਦਰ ਸਿੰਘ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਸਤਖ਼ਤ ਵਾਲਾ ਮੰਗ ਪੱਤਰ ਸੌਂਪਿਆ ਗਿਆ। ਰੋਸ ਪ੍ਰਦਰਸ਼ਨ ਦੌਰਾਨ ਸੰਗਤਾਂ ਨੇ ਰੋਸ ਵਜੋਂ ਕਾਲੇ ਦੁਪੱਟੇ ਤੇ ਕਾਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ ਤੇ ਹੱਥਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਲਿਖੇ ਬੈਨਰ ਤੇ ਕਾਲੀਆਂ ਝੰਡੀਆਂ ਫੜੀਆਂ ਹੋਈਆਂ ਸਨ।
ਜਲੰਧਰ ‘ਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਦੀ 75ਵੀਂ ਵਰੇਗੰਢ ਮੌਕੇ DC ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ
ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਇਥੇ ਵਸਣ ਵਾਲੇ ਹਰੇਕ ਆਦਮੀ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ। ਪ੍ਰੰਤੂ ਸਿੱਖ ਕੌਮ ਪ੍ਰਤੀ ਸਰਕਾਰਾਂ ਦਾ ਰਵੱਈਆ ਨਕਾਰਾਤਮਕ ਸੋਚ ਵਾਲਾ ਹੈ।ਇਸੀ ਸਿੱਖ ਵਿਰੋਧੀ ਰਵੱਈਏ ਕਾਰਨ ਪਿਛਲੇ 30-30,35-35 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਭਾਈ ਗੁਰਦੀਪ ਸਿੰਘ ਖੈੜਾ,ਪ੍ਰੋ ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਜਗਤਾਰ ਸਿੰਘ ਤਾਰਾ ਸਮੇਤ ਕਈ ਹੋਰ ਵੀ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ।ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਮੁੱਚੀ ਸਿੱਖ ਕੌਮ ਅੰਦਰ ਢਾਡਾ ਰੋਸ ਪਾਇਆ ਜਾ ਰਿਹਾ ਹੈ, ਜਿਹੜੀ ਕੌਮ ਦੇਸ਼ ਦੀ ਆਜ਼ਾਦੀ ਦੀ ਖ਼ਾਤਰ ਆਪਣੀਆਂ ਜਾਨਾਂ ਵਾਰ ਕੇ ਫਾਂਸੀਆਂ ਤੇ ਚੜ੍ਹ ਕੇ ਸ਼ਹੀਦ ਹੋਈ ਹੋਵੇ। ਜਿਹੜੀ ਕੌਮ ਦੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਭਾਰਤੀ ਫੌਜ ਵਿਚ ਭਰਤੀ ਹੋ ਕੇ, ਦੇਸ਼ ਦੀਆਂ ਸਰਹੱਦਾਂ ਤੇ ਆਪਣੀਆਂ ਜਾਨਾਂ ਵਾਰ ਕੇ ਰਾਖੀ ਕੀਤੀ ਹੋਵੇ, ਦੇਸ਼ ਵਿਚ ਵਾਪਰੀ ਕਿਸੇ ਵੀ ਤਰ੍ਹਾਂ ਦੀ ਦੁਖਦ ਘਟਨਾਵਾਂ ਸਮੇਂ ਸਮੁੱਚੇ ਦੇਸ਼ ਵਾਸੀਆਂ ਦੇ ਨਾਲ ਖੜ੍ਹੇ ਹੋ ਕੇ, ਉਨ੍ਹਾਂ ਦੇਸ਼ ਵਾਸੀਆਂ ਦੀ ਮਦੱਦ ਕੀਤੀ ਹੋਵੇ ਜਾਂ ਪਿਛਲੇ ਸਮੇਂ ਫੈਲੀ ਭਿਆਨਕ ਕਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਨੂੰ ਜੋਖ਼ਮ ਵਿਚ ਪਾ ਕੇ ਦੇਸ਼ ਦੀ ਗਲੀ ਗਲੀ,ਪਿੰਡ-ਪਿੰਡ ਸ਼ਹਿਰ-ਸ਼ਹਿਰ, ਗੁਰਦੁਆਰਿਆਂ ਸਾਹਿਬਾਨ ਅੰਦਰ ਅਤੇ ਹਸਪਤਾਲਾਂ ਅੰਦਰ ਹਰ ਤਰ੍ਹਾਂ ਦੇ ਲੰਗਰ ਪ੍ਰਸ਼ਾਦੇ ਛਕਾਉਣ ਦੀ ਸੇਵਾ ਅਤੇ ਆਕਸੀਜਨ ਦੇ ਲੰਗਰ ਲਗਾ ਕੇ ਲੱਖਾਂ ਲੋਕਾਂ ਦੀ ਜਾਨਾਂ ਬਚਾਉਣ ਵਾਲੀ,ਉੱਚੇ ਸੁੱਚੇ ਸਿਧਾਂਤਾਂ ਵਾਲੀ ਸਿੱਖ ਕੌਮ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਵਿਸਾਰ ਕੇ, ਸਿੱਖਾਂ ਨੂੰ ਦੂਸਰੇ ਦਰਜੇ ਦੇ ਨਾਗਰਿਕ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਮੈਂਬਰ ਸਾਹਿਬਾਨ ਨੇ ਹੋਰ ਕਿਹਾ ਕਿ ਇਕ ਪਾਸੇ ਦੇਸ਼ ਅਜ਼ਾਦੀ ਦੀ 75ਵੀਂ ਵਰੇਗੰਢ ਮਨਾ ਰਿਹਾ ਹੈ ਅਤੇ ਦੂਜੇ ਪਾਸੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਅਧਿਕਾਰਾਂ ਤੋਂ ਵਾਂਝਿਆਂ ਰੱਖਿਆ ਹੋਇਆ ਹੈ। ਜੋ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ।
ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਤੁਹਾਡੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪ੍ਰੰਤੂ ਅੱਜ ਤੱਕ ਇਸ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ ਕਿ ਭਾਰਤ ਦੇ ਕਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਇਨ੍ਹਾਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਸਿੱਖ ਕੌਮ ਨਾਲ ਇਨਸਾਫ਼ ਕੀਤਾ ਜਾਵੇ।
ਇਸ ਮੌਕੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵਿਦੇਸ਼ ਗਏ ਹੋਣ ਕਰਕੇ ਜਥੇ ਵਡਾਲਾ ਵਲੋਂ ਗੁਰਅਵਤਾਰ ਸਿੰਘ, ਗੁਰਦਿਆਲ ਸਿੰਘ ਕਾਲਰਾ, ਗੁਰਦੀਪ ਸਿੰਘ ਰਾਵੀ, ਸੁਰਜੀਤ ਸਿੰਘ ਨੀਲਾਮਹਿਲ, ਗੁਰਦੇਵ ਸਿੰਘ ਮਾਹਲ, ਅਮਰਜੀਤ ਸਿੰਘ ਕਿਸ਼ਨਪੁਰਾ, ਰਵਿੰਦਰ ਸਿੰਘ ਸਵੀਟੀ, ਭਜਨ ਲਾਲ ਚੋਪੜਾ,ਡਾ ਪਰਮਜੀਤ ਸਿੰਘ ਮਰਵਾਹਾ, ਮਨਿੰਦਰਪਾਲ ਸਿੰਘ ਗੁੰਬਰ, ਸਤਿੰਦਰ ਸਿੰਘ ਪੀਤਾ, ਲਖਵੰਤ ਸਿੰਘ ਮੈਨੇਜਰ ਕਰਤਾਰਪੁਰ,ਮੋਹਣ ਸਿੰਘ ਮੋਂ ਸਾਹਿਬ, ਕੰਵਲਜੀਤ ਸਿੰਘ ਸੰਗਢੇਸੀਆ, ਸਤਨਾਮ ਸਿੰਘ ਬਿਲਗਾ, ਪ੍ਰਚਾਰਕ ਮਨਜੀਤ ਸਿੰਘ,ਸੇਵਾ ਸਿੰਘ ਕਰਤਾਰਪੁਰ,ਸੁਰਭੇਜ ਸਿੰਘ, ਬਲਵਿੰਦਰ ਸਿੰਘ ਤਿੰਮੋਵਾਲ,ਚਰਨ ਸਿੰਘ ਮਕਸੂਦਾਂ, ਅਵਤਾਰ ਸਿੰਘ ਘੁੰਮਣ, ਠੇਕੇਦਾਰ ਰਘਬੀਰ ਸਿੰਘ, ਗੁਰਬਚਨ ਸਿੰਘ ਮੱਕੜ, ਦਲਵਿੰਦਰ ਸਿੰਘ ਬੜਿੰਗ, ਕੁਲਤਾਰ ਸਿੰਘ ਕੰਡਾ, ਠੇਕੇਦਾਰ ਕਰਤਾਰ ਸਿੰਘ ਬਿੱਲਾ, ਮੇਜ਼ਰ ਸਿੰਘ ਕਾਹਲੋਂ, ਗੁਰਚਰਨ ਸਿੰਘ ਟਰਾਂਸਪੋਰਟਰ, ਬਿਕਰਮਜੀਤ ਸਿੰਘ, ਹਰਵਿੰਦਰ ਸਿੰਘ ਰਾਜੂ, ਸੁਰਿੰਦਰ ਸਿੰਘ ਐਸਟੀ, ਅਰਜਨ ਸਿੰਘ, ਅਮਰਜੀਤ ਸਿੰਘ ਬਸਰਾ, ਸਰਬਜੀਤ ਸਿੰਘ ਪਨੇਸਰ, ਗੁਰਜੀਤ ਸਿੰਘ ਮਰਵਾਹਾ, ਜਸਬੀਰ ਸਿੰਘ ਦਕੋਹਾ, ਅਮਰਪ੍ਰੀਤ ਸਿੰਘ ਮੌਂਟੀ, ਬਲਵੰਤ ਸਿੰਘ ਗਿੱਲ, ਹਕੀਕਤ ਸਿੰਘ ਸੈਣੀ, ਮਹਿੰਦਰ ਸਿੰਘ ਗੋਲੀ, ਕੁਲਵਿੰਦਰ ਸਿੰਘ ਚੀਮਾ, ਜਥੇਦਾਰ ਅੰਮ੍ਰਿਤ ਬੀਰ ਸਿੰਘ, ਹਰਪ੍ਰੀਤ ਸਿੰਘ ਚੌਹਾਨ,ਦਿਆਲ ਸਿੰਘ,ਡਾ ਰਘਬੀਰ ਸਿੰਘ, ਗੁਰਮੀਤ ਸਿੰਘ ਬਿੱਟੂ, ਮਨਬੀਰ ਸਿੰਘ ਅਕਾਲੀ, ਰਾਜਬੀਰ ਸਿੰਘ ਸ਼ੰਟੀ, ਗੁਰਪ੍ਰੀਤ ਸਿੰਘ ਰਾਜਾ ਉਬਰਾਏ, ਜਗਜੀਤ ਸਿੰਘ ਕਰਤਾਰਪੁਰ, ਗੁਰਪ੍ਰੀਤ ਸਿੰਘ ਸਚਦੇਵਾ, ਪ੍ਰਵਿੰਦਰ ਸਿੰਘ ਬਬਲੂ, ਕਰਨਬੀਰ ਸਾਬ, ਅਮਨਦੀਪ ਸਿੰਘ ਪ੍ਰਿੰਸ, ਵਰਿੰਦਰ ਬੇਦੀ, ਜਸਵਿੰਦਰ ਸਿੰਘ ਜੱਸਾ, ਪਰਮਪ੍ਰੀਤ ਸਿੰਘ ਵਿੱਟੀ,ਪ੍ਰਦੀਪ ਸਿੰਘ ਵਿੱਕੀ, ਰਣਜੀਤ ਸਿੰਘ ਗੋਲਡੀ, ਰੇਸ਼ਮ ਸਿੰਘ ਗੋਨਾਂਚੱਕ, ਸੰਦੀਪ ਕੰਵਲ ਸਿੰਘ ਛਾਬੜਾ, ਜਸਬੀਰ ਸਿੰਘ ਵਾਲੀਆ, ਦਵਿੰਦਰ ਸਿੰਘ ਮਿੱਠੂ ਬਸਤੀ, ਮਾਸਟਰ ਰਣਜੀਤ ਸਿੰਘ, ਬਲਵਿੰਦਰ ਸਿੰਘ ਜਬਲ, ਜਗਜੀਤ ਸਿੰਘ ਖ਼ਾਲਸਾ, ਜਸਵੰਤ ਸਿੰਘ ਟੋਹੜਾ, ਸੰਦੀਪ ਸਿੰਘ ਫੁੱਲ, ਬਲਵਿੰਦਰਜੀਤ ਸਿੰਘ, ਅਵਤਾਰ ਸਿੰਘ ਲੱਧੇਵਾਲੀ, ਪਰਮਿੰਦਰ ਸਿੰਘ ਲੱਧੇਵਾਲੀ, ਬੀਬੀ ਰਣਜੀਤ ਕੌਰ ਮੰਨਣ, ਬਲਜਿੰਦਰ ਕੌਰ ਗਰੇਵਾਲ, ਰੁਪਿੰਦਰ ਕੌਰ, ਮਨਜਿੰਦਰ ਕੌਰ, ਅਜੀਤ ਕੌਰ, ਬਲਵਿੰਦਰ ਕੌਰ, ਕੁਲਦੀਪ ਕੌਰ, ਹਰਜਿੰਦਰ ਕੌਰ, ਆਦਿ ਹਾਜ਼ਰ ਸਨ।