
ਜਲੰਧਰ‘ਚ ਥਾਣਾ ਸਦਰ ਅਧੀਨ ਪੈਂਦੇ ਪਿੰਡ ਧੀਣਾ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਦੇ ਖੇਤਾਂ ਵਿੱਚ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ 12 ਦੇ ਕਰੀਬ ਬੱਚੇ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ ਹਾਦਸੇ ‘ਚ ਜ਼ਖਮੀ ਹੋਏ ਬੱਚਿਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ।