Jalandhar

ਜਲੰਧਰ ‘ਚ ਲੁਟੇਰੇ ਪਿਸਤੌਲ ਦੀ ਨੋਕ ‘ਤੇ 1 ਲੱਖ 37 ਹਜ਼ਾਰ ਦੀ ਨਕਦੀ ਲੈ ਕੇ ਫਰਾਰ

ਜਲੰਧਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਦਿਨੋ-ਦਿਨ ਵਧਦੀਆਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀ। ਅਜਿਹੀ ਹੀ ਲੁੱਟ ਦਾ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ 66 ਫੁੱਟੀ ਰੋਡ ‘ਤੇ ਇਕ ਵਾਈਨ ਸ਼ਾਪ ‘ਤੇ ਬਾਈਕ ਸਵਾਰ 2 ਲੁਟੇਰਿਆਂ ਨੇ ਘਟਨਾ ਨੂੰ ਅੰਜਾਮ ਦਿੱਤਾ ਹੈ। ਲੁਟੇਰੇ ਪਿਸਤੌਲ ਦੀ ਨੋਕ ‘ਤੇ 1 ਲੱਖ 37 ਹਜ਼ਾਰ ਦੀ ਨਕਦੀ ਲੈ ਕੇ ਫਰਾਰ ਹੋ ਗਈ।

 

ਵਾਰਦਾਤ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਦੁਕਾਨਦਾਰ ਨੇ ਦੱਸਿਆ ਕਿ ਘਟਨਾ ਲਗਭਗ ਸਾਢੇ 9 ਵਜੇ ਦੀ ਹੈ। ਬਾਈਕ ‘ਤੇ 2 ਅਣਪਛਾਤੇ ਲੁਟੇਰੇ ਆਏ ਜਿਨ੍ਹਾਂ ਨੇ ਮੰਕੀ ਕੈਪ ਪਹਿਨੀ ਹੋਈ ਸੀ। ਪਹਿਲਾਂ ਉਨ੍ਹਾਂ ਨੇ ਸ਼ਰਾਬ ਦੀਆਂ ਬੋਤਲਾਂ ਦੇ ਰੇਟ ਪੁੱਛਣੇ ਸ਼ੁਰੂ ਕੀਤੇ ਫਿਰ ਅਚਾਨਕ ਤੋਂ ਉਨ੍ਹਾਂ ਨੇ ਪਿਸਤੌਲ ਕੱਢ ਲਈਤੇ ਧਮਕੀ ਦਿੱਤੀ ਕਿ ਜੇਕਰ ਸ਼ੋਰ ਮਚਾਇਆ ਤਾਂ ਉਹ ਉਨ੍ਹਾਂ ਨੂੰ ਜਾਨੋਂ ਮਾਰ ਦੇਣਗੇ। ਲੁਟੇਰਿਆਂ ਨੇ ਦੁਕਾਨ ਤੋਂ 1 ਲੱਖ 37 ਹਜ਼ਾਰ ਦੀ ਨਕਦੀ ਲੁੱਟ ਲਈ

Back to top button