Jalandhar
ਜਲੰਧਰ ‘ਚ ਸ਼ਨੀਵਾਰ 21 ਨਵੰਬਰ ਨੂੰ ਛੁੱਟੀ ਦਾ ਐਲਾਨ

ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਲਗਾਤਾਰ ਦੋ ਛੁੱਟੀਆਂ ਦਾ ਆਨੰਦ ਮਿਲਣ ਵਾਲਾ ਹੈ। ਦਰਅਸਲ, ਜਲੰਧਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ 21 ਨਵੰਬਰ ਨੂੰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਅਤੇ ਸਕੂਲ-ਕਾਲਜਾਂ ਦੇ ਸਟਾਫ਼ ਲਈ ਅਹਿਮ ਐਲਾਨ ਕੀਤਾ ਗਿਆ ਹੈ। ਇਸਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।











