ਸ਼ਾਹਕੋਟ ਸਬ-ਡਵੀਜ਼ਨ ਦੇ ਪਿੰਡ ਗਿੱਦੜਪਿੰਡੀ (ਲੋਹੀਆਂ) ‘ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਪਿੰਡ ਵਿੱਚ ਸੰਪਰਕ ਲਈ ਨਾ ਤਾਂ ਮੋਬਾਈਲ ਨੈੱਟਵਰਕ ਆ ਰਿਹਾ ਹੈ ਅਤੇ ਨਾ ਹੀ ਸਿਹਤ ਸਹੂਲਤਾਂ ਉਪਲਬਧ ਹਨ। ਇਸ ਦੌਰਾਨ ਪਿੰਡ ਦੇ ਮਾਸਟਰ ਸੋਹਣ ਸਿੰਘ ਦੀ ਸਿਹਤ ਸੇਵਾਵਾਂ ਨਾ ਮਿਲਣ ਕਾਰਨ ਮੌਤ ਹੋ ਗਈ। ਇੰਨਾ ਹੀ ਨਹੀਂ ਪਿੰਡ ‘ਚ ਪਾਣੀ ਭਰ ਜਾਣ ਕਾਰਨ ਸ਼ਮਸ਼ਾਨਘਾਟ ਪਾਣੀ ‘ਚ ਡੁੱਬਣ ਗਿਆ ਹੈ , ਜਿਸ ਕਾਰਨ ਲੋਕਾਂ ਨੂੰ ਮ੍ਰਿਤਕ ਦਾ ਅੰਤਿਮ ਸੰਸਕਾਰ ਸੜਕ ਦੇ ਕਿਨਾਰੇ ਹੀ ਕਰਨਾ ਪਿਆ।
ਮਾਸਟਰ ਸੋਹਣ ਸਿੰਘ ਦਾ ਅੰਤਿਮ ਸੰਸਕਾਰ ਕਰਨ ਵਾਲੇ ਉਨ੍ਹਾਂ ਦੇ ਦੋਹਤੇ ਨੇ ਦੱਸਿਆ ਕਿ ਉਨ੍ਹਾਂ ਦੇ ਨਾਨਾ ਜੋ ਕਿ 85 ਸਾਲ ਦੇ ਸਨ, ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਪਰ ਪਿੰਡ ਵਿੱਚ ਸਿਹਤ ਸੇਵਾਵਾਂ ਨਾ ਮਿਲਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਪੂਰੀ ਤਰ੍ਹਾਂ ਵਿਗੜ ਗਈ। ਉਸ ਨੇ ਦੱਸਿਆ ਕਿ ਮੋਬਾਈਲ ਨੈੱਟਵਰਕ ਅਤੇ ਕਿਸੇ ਨਾਲ ਸੰਪਰਕ ਨਾ ਹੋਣ ਕਾਰਨ ਉਹ ਆਪਣੇ ਨਾਨੇ ਨੂੰ ਹਸਪਤਾਲ ਤੱਕ ਨਹੀਂ ਪਹੁੰਚਾ ਸਕਿਆ।