
ਜਲੰਧਰ ‘ਚ ਨੌਜਵਾਨ ਲੜਕੇ-ਲੜਕੀਆਂ ਵੱਲੋਂ ਹਵਾ ‘ਚ ਗੋਲੀਆਂ ਚਲਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਮਹੀਨੇ 4 ਅਕਤੂਬਰ ਨੂੰ ਬੁਲੇਟ ਰਾਣੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਇਸ ਤੋਂ ਕੁਝ ਦਿਨਾਂ ਬਾਅਦ ਦੀਵਾਲੀ ਵਾਲੇ ਦਿਨ ਇਕ ਹੋਰ ਲੜਕੀ ਦੀ ਗੋਲੀ ਚਲਾਉਣ ਦਾ ਵੀਡੀਓ ਵਾਇਰਲ ਹੋ ਗਿਆ।
ਇਸ ਦੇ ਨਾਲ ਹੀ ਇਕ ਨੌਜਵਾਨ ਵੱਲੋਂ ਸੜਕ ‘ਤੇ ਫਾਇਰਿੰਗ ਕਰਨ ਦਾ ਵੀਡੀਓ ਵਾਇਰਲ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਾਇਰਲ ਵੀਡੀਓ ਜਲੰਧਰ ਦਾ ਹੈ। ਹਵਾਈ ਫਾਇਰ ਕਰਨ ਵਾਲੇ ਨੌਜਵਾਨ ਦਾ ਨਾਂ ਗੁਰਸ਼ੇਰ ਖਰਬੰਦਾ ਹੈ।