
ਸੀਆਈਏ ਸਟਾਫ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਐਕਸਯੂਵੀ ਗੱਡੀ ਵਿੱਚ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਇੱਕ ਬੀ ਏ ਦੇ ਵਿਦਿਆਰਥੀ ਨੂੰ ਕਾਬੂ ਕਰ ਕੇ ਉਸ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਡੀਸੀਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਲੁਹਾਰ ਨੰਗਲ ਫੋਲੜੀਵਾਲ ਚੌਂਕ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਐਕਸਯੂਵੀ 300 ਗੱਡੀ ਨੰਬਰ ਪੀਬੀ 08 ਈਪੀ 7868 ਨੂੰ ਨਾਕੇ ਤੋਂ ਲੰਘਦੇ ਹੋਏ ਸ਼ੱਕ ਦੇ ਆਧਾਰ ਤੇ ਜਾਂਚ ਲਈ ਉਹ ਕਿਹਾ ਗਿਆ ਜਦ ਗੱਡੀ ਵਿੱਚ ਸਵਾਰ ਨੌਜਵਾਨ ਨੂੰ ਉਸਦਾ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਮ ਪੰਕਜ ਵਾਸੀ ਟਾਵਰ ਇਨਕਲੇਵ ਫੇਸ ਇੱਕ ਵਡਾਲਾ ਚੌਂਕ ਹਾਲ ਵਾਸੀ ਆਰੀਅਨ ਨਗਰ ਸੁਭਾਨਾ ਰੋਡ ਜਲੰਧਰ ਦੱਸਿਆ। ਜਦ ਪੁਲਿਸ ਪਾਰਟੀ ਉਸ ਕੋਲੋਂ ਪੁੱਛਗਿਛਕ ਇਹੀ ਸੀ ਤਾਂ ਉਸ ਦੀ ਘਬਰਾਹਟ ਦੇਖ ਕੇ ਪੁਲਿਸ ਪਾਰਟੀ ਨੂੰ ਉਸ ਕੋਲ ਕੋਈ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਇਆ। ਜਿਸ ਤੇ ਪੁਲਿਸ ਪਾਰਟੀ ਨੇ ਤੁਰੰਤ ਇਸਦੀ ਸੂਚਨਾ ਏਸੀਪੀ ਡਿਟੈਕਟਿਵ ਪਰਮਜੀਤ ਸਿੰਘ ਨੂੰ ਦਿੱਤੀ ਜੋ ਤੁਰੰਤ ਮੌਕੇ ਤੇ ਪਹੁੰਚੇ। ਏਸੀਪੀ ਪਰਮਜੀਤ ਸਿੰਘ ਦੀ ਮੌਜੂਦਗੀ ਵਿੱਚ ਜਦ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਇੱਕ ਬੈਗ ਬਰਾਮਦ ਹੋਇਆ। ਜਿਸ ਵਿੱਚੋਂ ਪੁਲਿਸ ਨੂੰ ਇੱਕ ਕਾਲੇ ਲਿਫਾਫੇ ਵਿੱਚੋਂ ਦੋ ਕਿਲੋ ਹੈਰੋਇਨ ਮਿਲੀ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 10 ਕਰੋੜ ਰੁਪਏ ਦੱਸੀ ਜਾ ਰਹੀ ਹੈ।