Jalandhar

ਜਲੰਧਰ ‘ਚ 2 ਜਨਵਰੀ ਨੂੰ ਅੱਧੀ ਛੁੱਟੀ ਦਾ ਐਲਾਨ

Half holiday declared in Jalandhar on January 2

ਜਲੰਧਰ ‘ਚ 6 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸੇ ਸਬੰਧ ਵਿੱਚ  ਜਲੰਧਰ ਜ਼ਿਲ੍ਹੇ ‘ਚ 2 ਜਨਵਰੀ 2025, ਵੀਰਵਾਰ ਨੂੰ ਅੱਧੇ ਦਿਨ ਦੀ ਛੁੱਟੀ  ਦਾ ਐਲਾਨ ਕੀਤਾ ਗਿਆ ਹੈ। ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ‘ਚ 2 ਜਨਵਰੀ ਨੂੰ ਅੱਧੇ ਦਿਨ ਅੱਧੇ ਦਿਨ ਦੀ ਛੁੱਟੀ (Punjab School Closed) ਦਾ ਐਲਾਨ ਕਰ ਦਿੱਤਾ ਗਿਆ ਹੈ।

 

ਦੱਸ ਦਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਕਾਰਨ 2 ਜਨਵਰੀ ਨੂੰ ਅੱਧੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ।

Back to top button