ਜਲੰਧਰ ‘ਚ 30 ਲੱਖ ਦੀ ਫਿਰੌਤੀ ਨਾ ਦੇਣ ‘ਤੇ ਇਕ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ, ਸੁਰੱਖਿਆ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ

ਜਲੰਧਰ ‘ਚ 30 ਲੱਖ ਦੀ ਫਿਰੌਤੀ ਨਾ ਦੇਣ ‘ਤੇ ਦੇਰ ਸ਼ਾਮ ਇਕ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਕਤਲ ਕਾਂਡ ‘ਚ ਕੱਪੜਾ ਕਾਰੋਬਾਰੀ ਦੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਮਾਰੀ ਗਈ ਸੀ। ਹਾਲਾਂਕਿ ਗੋਲੀ ਲੱਗਣ ਕਾਰਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਨਕੋਦਰ ਤੋਂ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕੱਪੜਾ ਕਾਰੋਬਾਰੀ ਭੁਪਿੰਦਰ ਸਿੰਘ ਉਰਫ਼ ਟਿੰਪੀ ਨੇ 30 ਲੱਖ ਰੁਪਏ ਫਿਰੌਤੀ ਮੰਗਣ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਸੀ।

ਪੰਜਾਬ ਵਿੱਚ ਫਿਰੌਤੀ ਦੇ ਨਾਮ ‘ਤੇ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ, ਜਿਸ ਦੀ ਇੱਕ ਮਿਸਾਲ ਅੱਜ ਹਲਕਾ ਨਕੋਦਰ, ਜਲੰਧਰ ਵਿੱਚ ਦੇਖਣ ਨੂੰ ਮਿਲੀ। ਜਿੱਥੇ 30 ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਤਿੰਨ ਤੋਂ ਚਾਰ ਮੁਲਜ਼ਮਾਂ ਨੇ ਬਾਜ਼ਾਰ ਵਿੱਚ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਪੀ ਨੂੰ ਗੋਲੀਆਂ ਮਾਰ ਦਿੱਤੀਆਂ। ਮੁਲਜ਼ਮਾਂ ਨੇ ਕੱਪੜਾ ਵਪਾਰੀ ਨਾਲ ਪੁਲੀਸ ਸੁਰੱਖਿਆ ਹੋਣ ਦੇ ਬਾਵਜੂਦ ਵੀ ਉਨ੍ਹਾਂ ਦਾ ਕਤਲ ਕਰ ਦਿੱਤਾ।ਜਿਸ ਵਿੱਚ ਇੱਕ ਪੁਲੀਸ ਮੁਲਾਜ਼ਮ ਨੂੰ ਵੀ ਗੋਲੀ ਲੱਗੀ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹੁਣ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।