Jalandhar
ਜਲੰਧਰ ‘ਚ 5 ਘਰਾਂ ‘ਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ
In Jalandhar, goods worth lakhs were burnt to ashes due to fire in 5 houses

ਜਲੰਧਰ ਦੀ ਜੱਲੋਵਾਲ ਆਬਾਦੀ ‘ਚ ਪੰਜ ਘਰਾਂ ਨੂੰ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਜ਼ਬਰਦਸਤ ਸੀ ਕਿ ਇਸ ਨੇ ਪੰਜ ਘਰਾਂ ਨੂੰ ਆਪਣੀ ਲਪੇਟ ‘ਚ ਲੈ ਲਿਆ।
ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣ ‘ਚ ਢਾਈ ਘੰਟੇ ਦਾ ਸਮਾਂ ਲੱਗਾ। ਫਾਇਰ ਬ੍ਰਿਗੇਡ ਦੇ ਮੁਖੀ ਨਰੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ 2:40 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਅਸੀਂ ਤੁਰੰਤ ਮੌਕੇ ‘ਤੇ ਪਹੁੰਚੇ। ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਪਰ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।