
JALANDHAR/ SS CHAHAL
ਏਪੀਜੇ ਸਕੂਲ ਰਾਮਾ ਮੰਡੀ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸ਼੍ਰੀ ਕ੍ਰਿਸ਼ਨ ਜੀ ਦੀ ਭਗਤੀ ਹਿਤ ਭਜਨ ਗਾਇਨ ਕਰ ਕੇ ਕੀਤੀ ਗਈ। ਉਪਰੰਤ ਸਕੂਲ ਦੇ ਪਿੰ੍ਸੀਪਲ, ਵਾਈਸ ਪਿੰ੍ਸੀਪਲ ਅਤੇ ਸਮੂਹ ਸਟਾਫ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਝੁਲਾਉਣ ਦੀ ਰਸਮ ਅਦਾ ਕੀਤੀ ਗਈ। ਪਿੰ੍ਸੀਪਲ ਸੰਗੀਤਾ ਨਿਸ਼ਤੰਦਰਾ ਨੇ ਅੱਜ ਦੇ ਇਸ ਖਾਸ ਸਮਾਗਮ ਵਿਚ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ।
ਸਕੂਲ ਦੇ ਵਿਦਿਆਰਥੀਆਂ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਦੀਆਂ ਵੱਖ ਵੱਖ ਝਾਕੀਆਂ ਨੂੰ ਬੜੇ ਸੁਚੱਜੇ ਢੰਗ ਨਾਲ ਦਿਖਾਇਆ ਗਿਆ। ਸ਼੍ਰੀ ਕ੍ਰਿਸ਼ਨ ਜੀ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਵਿਦਿਆਰਥੀਆਂ ਨੇ ਇਕ ਲਘੂ ਨਾਟਕ ਦੇ ਰੂਪ ਵਿਚ ਪੇਸ਼ ਕੀਤਾ।